10 ਬੋਤਲਾਂ ਨਾਜਾਇਜ਼ ਸਰਾਬ ਸਮੇਤ ਇੱਕ ਕਾਬੂ
ਘਨੌਰ 29 ਦਸੰਬਰ (ਅਭਿਸ਼ੇਕ ਸੂਦ) ਥਾਣਾ ਘਨੌਰ ਦੀ ਪੁਲੀਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਹ ਨੌਜਵਾਨ ਗਾਹਕ ਦੀ ਉਡੀਕ ਕਰ ਰਿਹਾ ਸੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਮਹਿੰਮਾ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਟੀ ਪੁਆਇੰਟ ਮਹਿਦੂਦਾ ਰੋੜ ਘਨੌਰ ਵਿਖੇ ਗਸ਼ਤ ਕਰ ਰਹੀ ਸੀ ਜਦੋਂ ਇੱਕ ਵਿਅਕਤੀ ਹੱਥ ਵਿਚ ਪਲਾਸਟਿਕ ਵਾਲਾ ਥੈਲਾ ਫੜੀ ਆ ਰਿਹਾ ਸੀ। ਉਹਨਾਂ ਦੱਸਿਆ ਕਿ ਸ਼ੱਕ ਦੇ ਅਧਾਰ ਤੇ ਜਦੋਂ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ।
ਉਕਤ ਨੌਜਵਾਨ ਜਿਸ ਦੀ ਪਹਿਚਾਣ ਪਾਲਾ ਰਾਮ ਵਾਸੀ ਪਿੰਡ ਘਨੌਰੀ ਖੇੜਾ ਦੇ ਰੂਪ ਵਿਚ ਹੋਈ ਹੈ। ਪੁਲੀਸ ਵਲੋਂ ਪਾਲਾ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਉਸਦੇ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।