100 ਕਰੋੜ ਦੇ ਜੀਐਸਟੀ ਘੁਟਾਲੇ ਵਿੱਚ ‘ਆਪ’ ਨੇ ਮੰਗਿਆ ਮੁੱਖ ਮੰਤਰੀ ਦਾ ਅਸਤੀਫ਼ਾ

100 ਕਰੋੜ ਦੇ ਜੀਐਸਟੀ ਘੁਟਾਲੇ ਵਿੱਚ ‘ਆਪ’ ਨੇ ਮੰਗਿਆ ਮੁੱਖ ਮੰਤਰੀ ਦਾ ਅਸਤੀਫ਼ਾ
ਪੰਜਾਬ ਦੇ ਖ਼ਜ਼ਾਨੇ ਤੇ ਭਾਰੀ ਪੈ ਰਹੀ ਹੈ ਸ਼ਾਹੀ ਸਰਕਾਰ : ਪ੍ਰਿੰਸੀਪਲ ਬੁੱਧ ਰਾਮ
ਚੰਡੀਗੜ੍ਹ,  22 ਅਗਸਤ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਰੁਪਿੰਦਰ ਕੋਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਨੇ ਕਰ ਅਤੇ ਆਬਕਾਰੀ ਮਹਿਕਮੇ ਵਿੱਚ 100 ਕਰੋੜ ਦੀ ਟੈਕਸ ਚੋਰੀ ਘੁਟਾਲੇ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਅਸਤੀਫ਼ਾ ਮੰਗਿਆ ਹੈ|
ਪਾਰਟੀ ਹੈਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਉਕਤ ਆਗੂਆਂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕਾਬਲੀਅਤ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਕਾਂਗਰਸ ਦੀ ਸਰਕਾਰ ਦਾ ਸਟੇਅਰਿੰਗ ਬੇਸ਼ੱਕ ਰਾਜਾ ਅਮਰਿੰਦਰ ਸਿੰਘ ਦੇ ਹੱਥ ਹੈ, ਪਰੰਤੂ ਰਿਮੋਟ ਕੰਟਰੋਲ ਮਾਫ਼ੀਆ ਅਤੇ ਭ੍ਰਿਸ਼ਟਾਚਾਰੀਆਂ ਦੇ ਹੱਥ ਵਿੱਚ ਹੈ| ਉਹਨਾਂ ਕਿਹਾ ਕਿ ਕਰ ਅਤੇ ਆਬਕਾਰੀ ਮਹਿਕਮਾ ਮੁੱਖ ਮੰਤਰੀ ਨੇ ਆਪਣੇ ਕੋਲ ਰੱਖਿਆ ਹੋਇਆ ਹੈ, ਪਰੰਤੂ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਗੈਂਗ ਨੂੰ ਖੁੱਲ੍ਹੀ ਛੂਟ ਦੇ ਰੱਖੀ ਹੈ|
ਆਗੂਆਂ ਨੇ ਕਿਹਾ ਕਿ ਮਾਫ਼ੀਏ ਦੇ ਪ੍ਰਭਾਵ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਕਮਜ਼ੋਰ ਅਤੇ ਨਿਕੰਮਾ ਮੁੱਖ ਮੰਤਰੀ ਸ਼ਖ਼ਸ ਬਣਾ ਦਿੱਤਾ ਹੈ ਅਤੇ ਫਾਰਮ ਹਾਊਸ ਤੋਂ ਸ਼ਾਹੀ ਅੰਦਾਜ਼ ਵਿੱਚ ਚੱਲਦੀ ਸਰਕਾਰ ਪੰਜਾਬ ਦੇ ਲੋਕਾਂ ਅਤੇ ਖ਼ਜ਼ਾਨੇ ਤੇ ਭਾਰੀ ਪੈ ਰਹੀ ਹੈ, ਇਸ ਲਈ ਮੁੱਖ ਮੰਤਰੀ ਨੂੰ ਨੈਤਿਕ ਆਧਾਰ ਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ|

Leave a Reply

Your email address will not be published. Required fields are marked *