100 ਫੀਸਦੀ ਰਿਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਦਾ 12ਵੀਂ ਦਾ ਨਤੀਜਾ

ਐਸ ਏ ਐਸ ਨਗਰ, 23 ਜੁਲਾਈ (ਸ.ਬ.) ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਦਾ 12ਵੀਂ ਦਾ ਨਤੀਜਾ 100 ਫੀਸਦੀ ਰਿਹਾ|
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ 41 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿੱਚ ਸਾਰੇ ਵਿਦਿਆਰਥੀ ਪਹਿਲੇ ਦਰਜੇ ਨਾਲ ਪਾਸ ਹੋਏ ਹਨ| ਉਹਨਾਂ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਅਭਿਸ਼ੇਕ ਗੁਪਤਾ ਨੇ 88 ਫੀਸਦੀ ਅੰਕਾਂ ਨਾਲ ਪਹਿਲਾ, ਰੇਖਾ ਨੇ 87 ਫੀਸਦੀ ਅੰਕਾਂ ਨਾਲ ਦੂਜਾ ਅਤੇ ਅਜੈ ਕੁਮਾਰ ਨੇ 86 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ|

Leave a Reply

Your email address will not be published. Required fields are marked *