ਕੁਹਾੜਾ, 19 ਫਰਵਰੀ (ਸ.ਬ.) ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਕੁਹਾੜਾ ਨੇੜੇ ਬੱਜਰੀ ਦੇ ਭਰੇ ਟਿੱਪਰ ਹੇਠਾਂ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪਿੰਡ ਉਪਲਾਂ ਅਤੇ ਚੱਕ ਸਰਵਣਨਾਥ ਦੇ ਸਨ। ਇਸ ਹਾਦਸੇ ਵਿਚ ਜਿੱਥੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਉੱਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਸੁਖਵਿੰਦਰ ਸਿੰਘ (34) ਅਤੇ ਮਨਿੰਦਰਜੀਤ ਸਿੰਘ (24) ਵਜੋਂ ਹੋਈ ਹੈ।

ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਥਾਣਾ ਕੂੰਮਕਲਾਂ ਦੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *