15 ਨਵੰਬਰ ਨੂੰ ਮੋਤੀ ਮਹਿਲ ਦਾ ਘਿਰਾਓ ਕਰਣਗੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ


ਚੰਡੀਗੜ੍ਹ, 12 ਨ ਵੰਬਰ  (ਸ.ਬ.) ਪਿਛਲੇ ਸਾਢੇ ਤਿੰਨ ਸਾਲਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ            ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੀ ਸੂਬਾਈ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਕਿ  15 ਨਵੰਬਰ ਨੂੰ ਆਪਣੀਆਂ ਹੱਕੀ ਮੰਗਾਂ ਲਈ  ਬੇਰੁਜ਼ਗਾਰ ਈ ਟੀ ਟੀ ਟੈਟ ਪਾਸ ਅਧਿਆਪਕ ਮੋਤੀ ਮਹਿਲ ਦਾ ਘਿਰਾਓ ਕਰਨਗੇ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਇਕ ਬਿਆਨ ਵਿੱਚ ਕਿਹਾ ਕਿ ਬੇਰੁਜ਼ਗਾਰਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 2346  ਈ. ਟੀ. ਟੀ. ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ, ਜਦੋਂ ਕਿ ਪੰਜਾਬ ਵਿੱਚ 13 ਹਜ਼ਾਰ ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹਨ| ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਹਰ            ਨਵੇਂ ਦਿਨ ਸੋਧਾਂ ਕਰਕੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਤਰ੍ਹਾਂ ਦੇ ਬੇਰੁਜ਼ਗਾਰ ਈ. ਟੀ. ਟੀ. ਟੈਟ ਪਾਸ ਅਧਿਆਪਕਾਂ ਉਪਰ ਤੁਗਲਕੀ ਹੁਕਮ ਜਾਰੀ ਕੀਤੇ ਜਾ ਰਹੇ ਹਨ |
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਰੁਜ਼ਗਾਰ ਖ਼ਤਮ ਕਰਨ ਤੇ ਲੱਗੀ ਹੋਈ ਹੈ| ਇਸ ਲਈ ਬੇਰੁਜ਼ਗਾਰ ਅਧਿਆਪਕ 15 ਨਵੰਬਰ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨਗੇ| 
ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਰਨੈਲ ਸੰਗਰੂਰ, ਰਾਜਕੁਮਾਰ ਮਾਨਸਾ, ਲਵੀਸ ਬਠਿੰਡਾ, ਲਵਪ੍ਰੀਤ ਬਠਿੰਡਾ, ਗੁਰਜੰਟ ਪਟਿਆਲਾ, ਕੇ ਦੀਪ, ਅਮਨ, ਨਿਰਮਲ ਜੀਰਾ, ਰਾਜ ਸੁਖਵਿੰਦਰ ਗੁਰਦਾਸਪੁਰ, ਅਕਾਸ਼ ਮਾਨਸਾ, ਮੰਗਲ ਮਾਨਸਾ,  ਅਕਾਸਦੀਪ ,ਰਵਿੰਦਰ ਅਬੋਹਰ , ਬਲਕਾਰ,  ਬੱਗਾ ਮਾਨਸਾ, ਫਤਿਹ ਬਠਿੰਡਾ, ਕੁਲਦੀਪ ਖੋਖਰ  ਮੌਜੂਦ ਸਨ|

Leave a Reply

Your email address will not be published. Required fields are marked *