19 ਅਤੇ 20 ਸਤੰਬਰ ਨੂੰ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਟਰ ਸਪਲਾਈ ਸਕੀਮ ਫੇਜ਼ 4 ਚੰਡੀਗੜ੍ਹ (ਕਜੌਲੀ) ਦੀ ਮੇਨ ਪਾਇਪ ਲਾਈਨ ਰਿਪੇਅਰ ਕਰਨ ਲਈ ਪਾਣੀ ਬੰਦੀ ਲਈ ਗਈ ਹੈ ਜਿਸ ਕਾਰਨ 19 ਸਤੰਬਰ ਅਤੇ 20 ਸਤੰਬਰ ਨੂੰ ਵਾਟਰ ਸਪਲਾਈ ਸਕੀਮ ਫੇਜ਼-3 ਅਤੇ 4, ਕਜੌਲੀ ਦੀ ਪਾਣੀ ਦੀ ਸਪਲਾਈ ਬੰਦ ਰਹੇਗੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਸਿਹਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰ. ਜਸਵਿੰਦਰ ਸਿੰਘ ਸਿੱਧੂ ਨੇ ਦਸਿਆ ਕਿ ਉਪਰੋਕਤ ਕਾਰਨ ਕਰਕੇ ਮੁਹਾਲੀ ਸ਼ਹਿਰ ਵਿੱਚ ਸੈਕਟਰ 70-71, ਪਿੰਡ ਮਟੌਰ , ਸ਼ਾਹੀ ਮਾਜਰਾ, ਫੇਜ਼-9,10,11 ਅਤੇ ਇੰਡਸਟ੍ਰੀਅਲ ਏਰੀਆ ਫੇਸ-1 ਤੋਂ 5 ਐਸ. ਏ. ਐਸ. ਨਗਰ ਵਿਖੇ ਪਾਣੀ ਦੀ ਸਪਲਾਈ 19 ਸਤੰਬਰ ਅਤੇ 20 ਸਤੰਬਰ ਨੂੰ ਪ੍ਰਭਾਵਿਤ ਰਹੇਗੀ|
ਉਹਨਾਂ ਕਿਹਾ ਕਿ ਉਪਰੋਕਤ ਇਲਾਕਿਆਂ ਵਿੱਚ 19 ਸਤੰਬਰ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ| ਦੁਪਹਿਰ ਸਮੇਂ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਅਨੁਸਾਰ ਘੱਟ ਪ੍ਰੈਸ਼ਰ ਮੁਤਾਬਿਕ ਹੋਵੇਗੀ| ਉਹਨਾਂ ਦਸਿਆ ਕਿ 20 ਸਤੰਬਰ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ| ਦੁਪਹਿਰ ਸਮੇਂ ਪਾਣੀ ਦੀ ਸਪਲਾਈ ਨਹੀਂ ਹੋਵੇਗੀ| ਸ਼ਾਮ ਨੂੰ ਪਾਣੀ ਦੀ ਉਪਲਬਧਤਾ ਅਨੁਸਾਰ ਘੱਟ ਪ੍ਰੈਸ਼ਰ ਮੁਤਾਬਿਕ ਹੋਵੇਗੀ|

Leave a Reply

Your email address will not be published. Required fields are marked *