19 ਸਤੰਬਰ ਨੂੰ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ਵਿੱਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ

ਚੰਡੀਗੜ੍ਹ, 12 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਰਾਜ ਵਿੱਚ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਮੁੱਖ ਰੱਖਦੇ ਹੋਏ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ਵਿੱਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ ਕੀਤੀ ਹੈ|
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 19 ਸਤੰਬਰ (ਬੁੱਧਵਾਰ) ਨੂੰ ਉਨ੍ਹਾਂ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ਵਿੱਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਹੈ, ਜੋ ਕਿ ਪਹਿਲਾਂ ਨਿਰਧਾਰਿਤ ਹਫਤਾਵਰੀ ਛੁੱਟੀ ਦੇ ਇਵਜ਼ ਵਿਚ ਹੋਵੇਗੀ|

Leave a Reply

Your email address will not be published. Required fields are marked *