19 ਸਤੰਬਰ ਨੂੰ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ

ਚੰਡੀਗੜ੍ਹ, 29 ਅਗਸਤ (ਸ.ਬ.) ਪੰਜਾਬ ਰਾਜ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ| ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 4 ਤੋਂ 7 ਸਤੰਬਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਅਤੇ 10 ਸਤੰਬਰ ਨੂੰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ | ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ| ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਤੀਜੇ 22 ਸਤੰਬਰ ਨੂੰ ਐਲਾਨੇ ਜਾਣਗੇ|

Leave a Reply

Your email address will not be published. Required fields are marked *