1984 ਦੰਗੇ: ਸੁਪਰੀਮ ਕੋਰਟ ਨੇ ਦਿੱਤੇ ਜਾਂਚ ਦੀ ਨਿਗਰਾਨੀ ਦੇ ਸੰਕੇਤ

ਨਵੀਂ ਦਿੱਲੀ, 21 ਫਰਵਰੀ (ਸ.ਬ.) ਕੇਂਦਰ ਸਰਕਾਰ ਵੱਲੋਂ ਗਠਿਤ ਐਸ.ਆਈ.ਟੀ. (ਵਿਸ਼ੇਸ਼ ਇਨਵੈਸਟੀਗੇਸ਼ਨ ਟੀਮ) ਦੇ 1984 ਦੇ ਸਿੱਖ ਦੰਗਿਆਂ ਨਾਲ ਸੰਬੰਧਤ 293 ਵਿੱਚੋਂ 240 ਮਾਮਲਿਆਂ ਨੂੰ ਬੰਦ ਕਰਨ ਦੇ ਫੈਸਲੇ ਤੇ ਸੁਪਰੀਮ ਕੋਰਟ ਨੇ ਨਿਗਰਾਨੀ ਰੱਖਣ ਦੇ ਸੰਕੇਤ ਦਿੱਤੇ ਹਨ| ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਸੰਬੰਧ ਪੂਰੇ ਭਾਰਤ ਨਾਲ ਹੈ|
ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਉਸ ਨੂੰ ਲੱਗਦਾ ਹੈ ਕਿ ਇਨ੍ਹਾਂ ਮਾਮਲਿਆਂ ਤੇ ਨਿਗਰਾਨੀ ਲਈ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ| 2 ਸਾਲ ਪਹਿਲਾਂ ਕੇਂਦਰ ਨੇ ਵਿਸ਼ੇਸ਼ ਜਾਂਚ ਦਲ ਦਾ ਗਠਨ ਕੀਤਾ ਸੀ|
ਐਸ.ਆਈ.ਟੀ. ਨੂੰ ਮਾਮਲਿਆਂ ਦੀ ਜਾਂਚ ਅਤੇ ਮੁੜ ਜਾਂਚ ਕਰਨ ਲਈ ਕਿਹਾ ਗਿਆ ਸੀ| ਬੈਂਚ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਸੰਬੰਧ ਪੂਰੇ ਦੇਸ਼ ਨਾਲ ਹੈ, ਲਿਹਾਜਾ ਇਸ ਲਈ ਉਚ ਪੱਧਰੀ ਕਮੇਟੀ ਕਿਉਂ ਨਹੀਂ ਹੋਣੀ ਚਾਹੀਦੀ| ਹੁਣ ਤੱਕ ਜੋ ਹੋਇਆ ਸੋ ਹੋਇਆ, ਕਿਉਂ ਮਾਮਲਿਆਂ ਦੀ ਜਾਂਚ ਅਤੇ ਚੱਲ ਰਹੇ ਟ੍ਰਾਇਲ ਦੀ ਨਿਗਰਾਨੀ ਉਚ ਪੱਧਰੀ ਕਮੇਟੀ ਕਰੇ| ਕੇਂਦਰ ਵੱਲੋਂ ਪੇਸ਼ ਐਡੀਸ਼ਨਲ ਸਾਲਿਸੀਟਰ ਜਨਰਲ ਪਿੰਕੀ ਆਨੰਦ ਨੇ ਬੈਂਚ ਨੂੰ ਦੱਸਿਆ ਕਿ ਆਈ.ਜੀ. ਰੈਂਕ ਦੇ ਅਧਿਕਾਰੀ ਦੀ ਪ੍ਰਧਾਨਗੀ ਵਿੱਚ ਐਸ.ਆਈ.ਟੀ. ਮਾਮਲਿਆਂ ਦੀ ਜਾਂਚ ਕਰ ਰਹੀ ਹੈ ਪਰ ਬੈਂਚ ਨੇ ਉਨ੍ਹਾਂ ਦੀਆਂ ਦਲੀਲਾਂ ਨੂੰ ਇਕ ਪਾਸੇ ਕਰ ਕੇ ਕਿਹਾ ਕਿ ਇਹ ਗੰਭੀਰ ਮਸਲਾ ਹੈ|

Leave a Reply

Your email address will not be published. Required fields are marked *