1984 ਸਿੱਖ ਕਤਲੇਆਮ ਪੀੜਤ ਸੁਸਾਇਟੀ ਵਲੋਂ ਦਿੱਲੀ ਦੇ ਰਾਜ ਘਾਟ ਵਿਖੇ ਜਾ ਕੇ ਮੰਗ ਪੱਤਰ ਦੇਣ ਦਾ ਐਲਾਨ

ਐਸ ਏ ਐਸ ਨਗਰ, 6 ਨਵੰਬਰ (ਸ.ਬ.) 1984 ਸਿੱਖ ਕਤਲੇਆਮ  ਪੀੜਤ ਸੁਸਾਇਟੀ ਦੀ ਇੱਕ ਮੀਟਿੰਗ ਗੁਰਦੁਆਰਾ ਕਲਗੀਧਰ ਸਾਹਿਬ ਫੇਜ 4 ਵਿਖੇ ਹੋਈ, ਜਿਸ ਵਿਚ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਅਜੇ ਤੱਕ ਇਨਸਾਫ ਨਾ ਮਿਲਣ ਲਈ ਚਿੰਤਾ ਪ੍ਰਗਟ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਪੀੜ੍ਹਤਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ| ਹੁਣ ਸਿੱਖ ਕਤਲੇਆਮ ਦੇ ਪੀੜਤ 29 ਨਵੰਬਰ ਨੂੰ ਦਿੱਲੀ ਵਿਖੇ ਰਾਜ ਘਾਟ ਵਿਖੇ ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਦੀਆਂ ਸਮਾਧੀਆਂ ਉਪਰ ਜਾ ਕੇ ਇਨਸਾਫ ਲੈਣ ਅਤੇ ਆਜਾਦੀ ਮੌਕੇ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਇੱਕ ਮੰਗ ਪੱਤਰ ਦੇਣਗੇ| ਉਹਨਾਂ ਕਿਹਾ ਕਿ ਇਹ ਸਾਰਾ ਪ੍ਰੋਗਰਾਮ ਪੂਰਨ ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇਗਾ|  ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਆਗਿਆ  ਅਤੇ ਅਗਾਊਂ ਸੂਚਨਾ ਦੇਣ ਲਈ ਸੁਸਾਇਟੀ ਦਾ ਵਫਦ 15 ਨਵੰਬਰ ਨੂੰ ਦਿੱਲੀ ਵਿਖੇ ਜਾ ਰਿਹਾ ਹੈ|
ਉਹਨਾਂ ਕਿਹਾ ਕਿ ਇਸ ਤੋਂ ਬਾਅਦ ਵੀ ਜੇ ਕਤਲੇਆਮ ਦੇ ਪੀੜਤ ਸਿੱਖਾਂ ਨੂੰ ਇਨਸਾਫ ਨਾ ਮਿਲਿਆ ਅਤੇ ਆਜਾਦੀ ਮੌਕੇ ਸਿੱਖਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਇਸ ਸਬੰਧੀ ਬਰਤਾਨਵੀ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ|  ਉਹਨਾਂ ਕਿਹਾ ਕਿ ਸਾਡੇ ਬਜੁਰਗਾਂ ਨੇ ਅਨੇਕਾਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜਾਦ ਕਰਵਾਇਆ ਪਰ ਇਸ ਦੇਸ਼ ਵਿਚ ਹੀ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਰਿਹਾ |
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ, ਜਰਨਲ ਸਕੱਤਰ  ਬਲਵਿੰਦਰ ਸਿੰਘ, ਕਸ਼ਮੀਰਾ ਸਿੰਘ, ਹਰਵਿੰਦਰ ਸਿੰਘ, ਮਨਜੀਤ ਕੌਰ, ਗੁਰਬਖਸ ਕੌਰ, ਇੰਦਰਜੀਤ ਸਿੰਘ, ਮਹਿੰਦਰ ਸਿੰਘ ਬੱਗਾ, ਭੁਪਿੰਦਰ ਪਾਲ ਸਿੰਘ, ਤਰਨਜੋਤ  ਸਿੰਘ, ਦਵਿੰਦਰ ਪਾਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *