20 ਨਵੇਂ ਮੈਂਬਰ ਭਾਜਪਾ ਵਿੱਚ ਸ਼ਾਮਿਲ

ਖਰੜ, 30 ਜਨਵਰੀ (ਸ਼ਮਿੰਦਰ ਸਿੰਘ) ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਸ੍ਰੀ ਪਵਨ ਮਨੋਚਾ ਦੀ ਅਗਵਾਈ ਹੇਠ ਹੋਈ ਇੱਕ ਮੀਟਿੰਗ ਦੌਰਾਨ ਸੁਭਾਸ਼ ਕੁਮਾਰ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਅਤੇ 20 ਹੋਰ ਨਵੇਂ ਮੈਂਬਰ ਪਾਰਟੀ ਵਿੱਚ ਸ਼ਾਮਿਲ ਹੋਏ।

ਖਰੜ ਦੇ ਵਾਰਡ ਨੰਬਰ 6 ਵਿੱਚ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਸਾਬਕਾ ਮੀਡੀਆ ਸਲਾਹਕਾਰ ਸ੍ਰੀ ਵਿਨੀਸ਼ ਜੋਸ਼ੀ ਵਿਸ਼ੇਸ਼ ਤੌਰ ਤੇ ਹਾਜਿਰ ਹੋਏ। ਇਸ ਦੌਰਾਨ ਉਨ੍ਹਾਂ ਵਾਰਡ ਦੇ ਲੋਕਾਂ ਦੀਆਂ ਸੱਮਸਿਆਵਾਂ ਸੁਣੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਪ੍ਰਭਾਰੀ ਵਾਰਡ ਨੰ. 14 ਤੋਂ 16, ਸਕੱਤਰ ਵਿਨੋਦ ਕੁਮਾਰ, ਜੈਲਾ ਸਿੰਘ, ਰਾਮ ਆਸਰਾ, ਗੁਰਪਾਲ, ਹਰਮੇਸ਼, ਦੇਸ਼ ਰਾਜ ਅਤੇ ਹੋਰ ਹਾਜਿਰ ਸਨ।

Leave a Reply

Your email address will not be published. Required fields are marked *