21 ਅਪ੍ਰੈਲ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਐਸ ਏ ਐਸ ਨਗਰ, 19 ਅਪ੍ਰੈਲ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 21 ਅਪ੍ਰੈਲ ਨੂੰ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਦੇ ਮੁੱਖੀ ਭਾਈ ਸੰਤ ਸਿੰਘ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਗੁਰਨਾਮ ਸਿੰਘ ਮੋਹੀ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਭਾਈ ਅਮਰਜੀਤ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *