22 ਜੂਨ ਨੂੰ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਐਸ.ਏ.ਐਸ ਨਗਰ, 21 ਜੂਨ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ 22 ਜੂਨ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬੀਬੀ ਦਲੇਰ ਕੌਰ ਖਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਭਾਈ ਨੌਰੰਗ ਸਿੰਘ ਝੱਲੀ ਦਾ ਪੰਥਕ ਢਾਡੀ ਜੱਥਾ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਓਕਾਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਮਹਿੰਦਰ ਪਾਲ ਸਿੰਘ, ਭਾਈ ਪ੍ਰਭਜੋਤ ਸਿੰਘ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ| ਗੁਰੂ ਕੇ ਲੰਗਰ ਸਾਰਾ ਦਿਨ ਅਤੁੱਟ ਵਰਤਾਏ ਜਾਣਗੇ|

Leave a Reply

Your email address will not be published. Required fields are marked *