24 ਤੋਂ 30 ਸਤੰਬਰ ਤੱਕ ਲਗਣ ਵਾਲੇ ਛੇਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਈ ਪ੍ਰਾਰਥੀ ਕਰਵਾਉਣ ਆਪਣੀ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ

ਐਸ.ਏ.ਐਸ. ਨਗਰ, 29 ਅਗਸਤ (ਸ.ਬ.) ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹੇ ਵਿੱਚ 6500 ਅਸਾਮੀਆਂ ਲਈ ਛੇਵਾਂ ਸੂਬਾ ਪੱਧਰੀ ਰੋਜ਼ਗਾਰ ਮੇਲਾ 24 ਤੋਂ 30 ਸਤੰਬਰ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਪ੍ਰਾਈਵੇਟ ਕੰਪਨੀਆਂ ਵਲੋਂ ਵੱਖ-ਵੱਚ ਮਿਤੀਆਂ ਨੂੰ ਇੰਟਰਵਿਊ ਲਈ ਜਾਵੇਗੀ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸੂਬੇ ਪੱਧਰ ਤੇ ਲਗਭਗ 90 ਹਜ਼ਾਰ ਅਸਾਮੀਆਂ ਲਈ ਵੱਖ-ਵੱਖ ਕੰਪਨੀਆਂ ਵਲੋਂ ਇੰਟਰਵਿਊ ਲਈ ਜਾਵੇਗੀ| ਇਨ੍ਹਾਂ ਅਸਾਮੀਆਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਦੀ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਗਿਆ ਹੈ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੋਰਟਲ ਰਾਹੀਂ ਉਮੀਦਵਾਰ ਨੂੰ ਨਿਯੋਜਕਾਂ ਅਤੇ ਅਸਾਮੀਆਂ ਬਾਰੇ ਸੂਚਨਾ ਮਿਲ ਸਕਦੀ ਹੈ| ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਇਸ ਮੇਲੇ ਵਿੱਚ ਭਾਗ ਲੈਣਾ ਚਾਹੁੰਦਾ ਹੈ, ਉਹ ਉਪਰੋਕਤ ਵੈਬਸਾਈਟ ਤੇ ਆਪਣੀ ਯੋਗਤਾ ਅਨੁਸਾਰ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ| ਇਸ ਵੈਬਸਾਈਟ ਤੇ ਜਿਸ ਦਿਨ ਇੰਟਰਵਿਊ ਦੀ ਤਰੀਕ ਦੱਸੀ ਗਈ ਹੈ, ਉਸ ਦਿਨ ਉਹ ਆਪਣੀ ਇੰਟਰਵਿਊ ਦੇ ਸਕਦੇ ਹਨ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਕਰੋਨਾ ਮਹਾਂਮਾਰੀ ਨੂੰ ਰੋਕਣ ਲਈ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਰੋਜ਼ਗਾਰ ਮੇਲੇ ਵਰਚੁਅਲ ਪਲੈਟਫਾਰਮ ਰਾਹੀਂ ਹੀ ਕਰਵਾਏ ਜਾਣਗੇ|
ਨਿਯੋਜਕਾਂ ਵੱਲੋਂ ਇੰਟਰਵਿਊ ਵੀ ਆਨਲਾਈਨ ਮਾਧਿਅਮ ਰਾਹੀਂ ਹੀ ਕਰਵਾਈ ਜਾਵੇਗੀ| ਜੇਕਰ ਕੋਈ ਨਿਯੋਜਕ ਫਿਜ਼ੀਕਲ ਮੇਲਾ ਕਰਵਾਉਣ ਦਾ ਇਛੁੱਕ ਹੋਵੇਗਾ, ਉੱਥੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਹ ਮੇਲਾ ਫਿਜ਼ੀਕਲ ਕਰਵਾਇਆ ਜਾ ਸਕਦਾ ਹੈ|

Leave a Reply

Your email address will not be published. Required fields are marked *