27 ਨੂੰ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਣਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਐਸ. ਏ. ਐਸ. ਨਗਰ, 21 ਜਨਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਇਸ ਧਾਰਮਿਕ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਜਥੇ, ਭਾਈ ਰਜਿੰਦਰ ਸਿੰਘ ਮੋਹਣੀ ਕਰਨਾਲ ਵਾਲੇ, ਭਾਈ ਜਸਵਿੰਦਰ ਸਿੰਘ ਬੋਪਾਰਾਏ ਭਾਈ ਸ਼ਮਿੰਦਰ ਸਿੰਘ, ਭਾਈ ਓਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਭਾਈ ਰਵਿੰਦਰ ਸਿੰਘ, ਮੀਰੀ ਪੀਰੀ ਪੰਥਕ ਢਾਡੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਗਰਜਾ ਸਿੰਘ ਮਾਨਕਪੁਰ ਸ਼ਰੀਫ ਵਾਲਿਆਂ ਦਾ ਪੰਥਕ ਢਾਡੀ ਜਥਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।