3 ਕਿਲੋ ਅਫੀਮ ਸਮੇਤ ਇਕ ਵਿਅਕਤੀ ਕਾਬੂ

ਸਰਹਿੰਦ , 21 ਅਪ੍ਰੈਲ (ਸ.ਬ.) ਸੀ ਆਈ ਏ ਸਟਾਫ ਸਰਹਿੰਦ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 3 ਕਿਲੋ ਅਫੀਮ ਬਰਾਮਦ ਕੀਤੀ ਹੈ|  ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸ ਐਸ ਪੀ ਸ੍ਰੀ ਮਤੀ ਅਲਕਾ ਮੀਨਾ ਨੇ ਦੱਸਿਆ ਕਿ ਇੰਸਪੈਕਟਰ ਗੁਰਚਰਨ ਸਿੰਘ ਸੀ ਆਈ ਏ ਸਟਾਫ ਦੀ ਨਿਗਰਾਨੀ ਹੇਠ ਸਰਹਿੰਦ ਦੇ ਬਾਹਰ ਜੀ ਟੀ ਜੋਡ ਉਪਰ ਨਾਕਾਬੰਦੀ ਦੌਰਾਨ ਜਦੋਂ ਇਕ ਕਾਰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਵਿਚੋਂ 3 ਕਿਲੋ ਅਫੀਮ ਬਰਾਮਦ ਹੋਈ| ਪੁਲੀਸ ਨੇ ਕਾਰ ਚਾਲਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਵਿਰੁੱਧ ਐਨ ਡੀ ਪੀ ਐਸ ਐਕਟ ਦੀ ਧਾਰਾ 18-25/61/85 ਅਧੀਨ ਮਾਮਲਾ ਦਰਜ ਕੀਤਾ ਹੈ|

Leave a Reply

Your email address will not be published. Required fields are marked *