3 ਦਿਨਾਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਐਸ ਏ ਐਸ ਨਗਰ, 9 ਜੂਨ (ਸ.ਬ.) ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧੀਰਪੁਰ ਵਲੋਂ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਚੌਥਾ 3 ਦਿਨਾਂ ਕ੍ਰਿਕਟ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਹਨੀ ਧਾਲੀਵਾਲ ਨੇ ਦਸਿਆ ਕਿ ਅੱਜ ਇਸ ਟੂਰਨਾਮੈਂਟ ਦਾ ਉਦਘਾਟਨ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਸ਼ਾਮਪੁਰ ਨੇ ਕੀਤਾ| ਅੱਜ ਟੂਰਨਾਮੈਂਟ  ਦੇ ਪਹਿਲੇ ਦਿਨ ਸ਼ਾਮਪੁਰ ਅਤੇ ਗੀਗੇ ਮਾਜਰਾ ਦੀਆਂ ਟੀਮਾਂ ਵਿਚਾਲੇ ਮੈਚ ਕਰਵਾਇਆ ਗਿਆ| ਉਹਨਾਂ ਦੱਸਿਆ ਕਿ ਟੂਰਨਾਮੈਂਟ ਦੇ ਆਖਰੀ ਦਿਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਤੇਜਿੰਦਰਪਾਲ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਕਾਹਲੋਂ ਕਰਨਗੇ| ਇਸ ਮੌਕੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਸੋਹਾਣਾ ਸੈਹਬੀ ਆਨੰਦ, ਰੇਸ਼ਮ ਸਿੰਘ ਸਾਬਕਾ ਚੇਅਰਮੈਨ, ਇਲਾਕੇ ਦੇ ਪੰਚ ਸਰਪੰਚ ਵੀ ਮੌਜੂਦ  ਰਹਿਣਗੇ|

Leave a Reply

Your email address will not be published. Required fields are marked *