30 ਪੇਟੀਆਂ ਸ਼ਰਾਬ ਬਰਾਮਦ, ਦੋ ਕਾਬੂ

30 ਪੇਟੀਆਂ ਸ਼ਰਾਬ ਬਰਾਮਦ, ਦੋ ਕਾਬੂ
ਤਸਕਰਾਂ ਨੇ ਪੁਲੀਸ ਤੇ ਕਾਰ ਚੜਾਉਣ ਦੀ ਕੀਤੀ ਕੋਸ਼ਿਸ਼
ਰਾਜਪੁਰਾ, 5 ਸਤੰਬਰ (ਅਭਿਸ਼ੇਕ ਸੂਦ) ਰਾਜਪੁਰਾ ਸਰਹੰਦ ਰੋਡ ਤੇ ਨਾਕਾਬੰਦੀ ਦੌਰਾਨ ਥਾਣਾ ਸਦਰ ਦੀ ਪੁਲੀਸ ਨੇ ਕਾਰ ਵਿੱਚੋਂ 30 ਪੇਟੀਆਂ ਅੰਗਰੇਜ਼ੀ ਸ਼ਰਾਬ ਲਿਜਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ| ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਦਲਬੀਰ ਸਿੰਘ ਗਰੇਵਾਲ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ ਐਸ ਆਈ ਰਜਿੰਦਰ ਪਾਲ ਸਿੰਘ ਸਮੇਤ ਪੁਲੀਸ ਪਾਰਟੀ ਰਾਜਪੁਰਾ ਸਰਹੰਦ ਰੋਡ ਤੇ ਨਾਕਾਬੰਦੀ ਕੀਤੀ ਹੋਈ ਸੀ ਤੇ ਸ਼ੱਕ ਦੇ ਅਧਾਰ ਤੇ ਇੱਕ ਇਨੋਵਾ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹਨਾਂ ਨੇ ਗੱਡੀ ਪੁਲੀਸ ਪਾਰਟੀ ਉਪਰ ਚੜਾਉਣ ਦੀ ਕੋਸ਼ਿਸ਼ ਕੀਤੀ| ਪੁਲੀਸ ਨੇ ਬੈਰੀਕੇਟ ਦੀ ਮਦਦ ਨਾਲ ਕਾਰ ਨੂੰ ਰੋਕ ਲਿਆ ਤੇ ਤਲਾਸ਼ੀ ਲਈ ਤਾਂ ਕਾਰ ਵਿੱਚੋਂ 20 ਪੇਟੀਆਂ ਪਾਰਟੀ ਸਪੈਸ਼ਲ ਅੰਗਰੇਜੀ ਤੇ 10 ਪੇਟੀਆਂ ਰਾਇਲ ਸਟੈਗ ਅੰਗਰੇਜ਼ੀ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਹੋਈ| ਪੁਲੀਸ ਨੇ ਸ਼ਰਾਬ ਕਬਜੇ ਵਿੱਚ ਲੈ ਕੇ ਦੋਸ਼ੀਆਂ ਦੀ ਪਹਿਚਾਣ ਮਨਦੀਪ ਸਿੰਘ ਵਾਸੀ ਜਲੰਧਰ, ਬਲਦੇਵ ਸਿੰਘ ਵਾਸੀ ਫਿਰੋਜਪੁਰ ਹਾਲ ਵਾਸੀ ਜਲੰਧਰ ਦੇ ਤੌਰ ਤੇ ਕਰਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ|
ਉਕਤ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ| ਅਦਾਲਤ ਨੇ ਇਹਨਾਂ ਵਿਅਕਤੀਆਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਹੈ|

Leave a Reply

Your email address will not be published. Required fields are marked *