3582 ਮਾਸਟਰ ਕਾਡਰ ਯੂਨੀਅਨ ਵਲੋਂ ਨਿਯੁਕਤੀ ਪੱਤਰ ਜਲਦੀ ਦੇਣ ਦੀ ਮੰਗ

ਐਸ ਏ ਐਸ ਨਗਰ, 11 ਅਪ੍ਰੈਲ (ਸ.ਬ.) 3582 ਮਾਸਟਰ ਕਾਡਰ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਉਹਨਾਂ ਨੂੰ ਤੁਰੰਤ ਨਿਯੁਕਤੀ ਪੱਤਰ ਦਿਤੇ ਜਾਣ|
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੀ ਆਗੂ ਮੈਡਮ ਅਨੂ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਕੱਢੀਆ ਗਈਆਂ 3582 ਮਾਸਟਰ ਕਾਡਰ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਵੀ ਉਹਨਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਹਨ| ਉਹਨਾਂ ਕਿਹਾ ਕਿ ਇਹਨਾਂ ਉਮੀਦਵਾਰਾਂ ਦੀ ਕੌਸਲਿੰਗ ਵੀ ਕਾਫੀ ਸਮਾਂ ਪਹਿਲਾਂ ਹੋ ਚੁੱਕੀ ਹੈ ਪਰ ਅਜੇ ਤੱਕ ਇਹਨਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ|
ਉਹਨਾਂ ਕਿਹਾ ਕਿ ਹੁਣ ਤਾਂ ਨਵਾਂ ਵਿਦਿਅਕ ੰਸ਼ੈਸ਼ਨ ਵੀ ਸ਼ੁਰੂ ਹੋ ਚੁੱਕਿਆ ਹੈ ਅਤੇ ਸਕੂਲਾਂ ਵਿੱਚ ਅਧਿਆਪਕਾਂ ਦੀ ਲੋੜ ਵੀ ਹੈ| ਇਸ ਲਈ ਜਲਦੀ ਤੋਂ ਜਲਦੀ ਉਹਨਾਂ ਨੂੰ ਨਿਯੁਕਤੀ ਪੱਤਰ ਦਿਤੇ ਜਾਣ|
ਇਸ ਮੌਕੇ ਯੂਨੀਅਨ ਆਗੂ ਮੇਜਰ ਸਿੰਘ, ਗੌਰਵਜੀਤ ਸਿੰਘ, ਸੰਤੋਖ ਸਿੰਘ, ਅਮਨਦੀਪ ਸਿੰਘ, ਜਤਿੰਦਰ ਸਿੰਘ, ਤੇਜਿੰਦਰ ਸਿੰਘ, ਜਸਵੰਤ ਸਿੰਘਾ, ਅਮਿਤ ਮਹਿਤਾ, ਗੁਰਦੇਵ ਸਿੰਘ, ਭੁਪਿੰਦਰ ਸਿੰਘ, ਅਸਵਨੀ ਕੁਮਾਰ, ਮੁਹੰਮਦ ਸਦੀਕ, ਮੁਹੰਮਦ ਅੰਸ, ਪੂਨਮ ਰਾਣੀ, ਅਮਨਦੀਪ ਕੌਰ, ਨਵਨੀਤ ਕੌਰ, ਰਣਜੀਤ ਕੌਰ, ਮਨਦੀਪ ਕੌਰ , ਸੁਖਪਾਲ ਕੌਰ ਵੀ ਮੌਜੂਦ ਸਨ|

Leave a Reply

Your email address will not be published. Required fields are marked *