5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲਣਗੇ ਸਕੂਲ : ਵਿਜੈ ਇੰਦਰ ਸਿੰਗਲਾ


ਚੰਡੀਗੜ, 6 ਜਨਵਰੀ (ਸ.ਬ.) ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲਣ ਦਾ ਫੈਸਲਾ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਾਪਿਆਂ ਦੀ ਪੜਾਈ ਸਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸਰਕਾਰ ਵਲੋਂ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਪੰਜਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਆ ਕੇ ਕਲਾਸਾਂ ਲਾਉਣ ਦੀ ਮੰਜੂਰੀ ਦਿੱਤੀ ਜਾਵੇਗੀ।
ਉਹਨਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖਤਰੇ ਨੂੰ ਰੋਕਿਆ ਜਾ ਸਕਦਾ ਹੈ।

Leave a Reply

Your email address will not be published. Required fields are marked *