5ਵੀਂ ਮੰਜ਼ਿਲ ਤੋਂ ਡਿਗਣ ਕਾਰਨ ਵਿਅਕਤੀ ਦੀ ਮੌਤ

ਚੰਡੀਗੜ੍ਹ, 31 ਜਨਵਰੀ (ਸ.ਬ.) ਸੈਕਟਰ-29 ਵਿੱਚ ਅੱਜ ਪੰਜਵੀਂ ਮੰਜ਼ਿਲ ਤੋਂ ਡਿਗਣ ਕਾਰਨ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ| ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸੁਸ਼ੀਲ ਮਿਸ਼ਰਾ ਦੇ ਤੌਰ ਤੇ ਕੀਤੀ ਗਈ ਹੈ, ਜੋ ਕਿ ਚੰਡੀਗੜ੍ਹ ਵਿੱਚ ਇਕ ਨਿਜੀ ਚੈਨਲ ਵਿੱਚ ਕੈਮਰਾਮੈਨ ਵਜੋਂ ਕੰਮ ਕਰਦਾ ਸੀ| ਫਿਲਹਾਲ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ|

Leave a Reply

Your email address will not be published. Required fields are marked *