50 ਗ੍ਰਾਮ ਹੈਰੋਈਨ ਸਮੇਤ 2 ਕਾਬੂ

ਐਸ ਏ ਐਸ ਨਗਰ, 18 ਦਸੰਬਰ (ਸ.ਬ.) ਐਸ ਟੀ ਐਫ ਮੁਹਾਲੀ ਦੀ ਟੀਮ ਨੇ ਐਸ ਪੀ ਸ੍ਰ. ਰਜਿੰਦਰ ਸਿੰਘ ਸੋਹਲ ਦੀ ਅਗਵਾਈ ਵਿੱਚ ਚੀਮਾ ਹਸਪਤਾਲ ਨੇੜੇ ਨਾਕਾਬੰਦੀ ਦੌਰਾਨ ਹਰਦੀਪ ਸਿੰਘ ਉਰਫ ਲਾਡੀ ਵਸਨੀਕ ਪਿੰਡ ਸੋਹਾਵੀ ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਗੁਰਦੀਪ ਕੌਰ ਉਰਫ ਡਿੰਪਲ ਪਤਨੀ ਵਰਿੰਦਰ ਸਿੰਘ ਵਾਸੀ ਚਮਕੌਰ ਸਾਹਿਬ ਜਿਲ੍ਹਾ ਰੂਪਨਗਰ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ| ਇਸ ਸਬੰਧੀ ਐਨ ਡੀ ਪੀ ਐਸ ਐਕਟ ਦੀ ਧਾਰਾ 21/29/61-85 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ| ਪੁਲੀਸ ਸੂਤਰਾਂ ਅਨੁਸਾਰ ਹਰਦੀਪ ਸਿੰਘ ਅਤੇ ਗੁਰਦੀਪ ਕੌਰ ਦਿੱਲੀ ਤੋਂ ਹੈਰੋਇਨ ਲਿਆ ਕੇ ਘੁੰਮ ਫਿਰ ਕੇ ਪੇਂਡੂ ਖੇਤਰ ਅਤੇ ਕਾਲਜਾਂ ਵਿੱਚ ਪੜਣ ਵਾਲੇ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਦੇ ਸਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਪ੍ਰੀਤ ਸਿੰਘ ਏ ਆਈ ਜੀ ਰੋਪੜ ਰੇਂਜ ਰੋਪੜ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲੀਸ ਰਿਮਾਂਡ ਹਾਸਿਲ ਕੀਤਾ ਗਿਆ ਹੈ|

Leave a Reply

Your email address will not be published. Required fields are marked *