67ਵਾਂ ਖੂਨਦਾਨ ਕੈਂਪ ਲਗਾਇਆ

ਐਸ ਏ ਐਸ ਨਗਰ, 20 ਮਾਰਚ (ਸ.ਬ.) ਪੰਜ ਦਰਿਆ ਸਭਿਆਚਾਰਕ ਮੰਚ ਵਲੋਂ ਪੀ ਐਸ ਈ ਬੀ ਇੰਪਲਾਈਜ ਸ਼ੋਸ਼ਲ ਵੈਲਫੇਅਰ ਕਮੇਟੀ ਦੇ ਸਹਿਯੋਗ ਨਾਲ 67 ਵਾਂ ਖੂਨਦਾਨ ਕੈਂਪ ਸਪੈਸ਼ਲ ਡਵੀਜਨ ਮੁਹਾਲੀ ਫੇਜ਼ 1 ਮੁਹਾਲੀ ਵਿਖੇ ਲਗਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਲੱਖਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਬਲਬੀਰ ਸਿੰਘ ਸਿੱਧੂ ਸਨ| ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਖੂਨਦਾਨ ਹੀ ਸਭ ਤੋਂ ਉਤਮ ਦਾਨ ਹੈ| ਸਾਡੇ ਵਲੋਂ ਦਾਨ ਕੀਤੀ ਗਈ ਖੂਨ ਦੀ ਇਕ ਇਕ ਬੂੰਦ ਕਿਸੇ ਵੀ ਲੋੜਵੰਦ ਦੀ ਜਾਨ ਬਚਾ ਸਕਦੀ ਹੈ| ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਨੂੰ ਵੀ ਹੋਰਨਾਂ ਕੰਮਾਂ ਦੇ ਨਾਲ ਨਾਲ ਖ ੂਨਦਾਨ ਲਹਿਰ ਚਲਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ| ਇਸ ਮੌਕੇ ਆਰ ਐਸ ਸੈਣੀ ਡਿਪਟੀ ਚੀਫ ਇੰਜਨੀਅਰ ਹਲਕਾ ਮੁਹਾਲੀ ਅਤੇ ਇੰਜਨੀਅਰ ਐਚ ਐਸ ਓਬਰਾਏ ਵਧੀਕ ਨਿਗਰਾਣ ਇੰਜਨੀਅਰ ਸਪੈਸ਼ਲ ਡਵੀਜਨ ਮੁਹਾਲੀ ਨੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ|
ਸਵੇਰੇ 9 ਤੋਂ ਦੁਪਹਿਰ 2 ਵਜੇ ਤਕ ਚਲੇ ਇਸ ਕੈਂਪ ਵਿੱਚ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਦੀ ਟੀਮ ਵਲੋਂ ਖੂਨਦਾਨੀਆਂ ਦਾ 60 ਯੂਨਿਟ ਖੂਨ ਇਕੱਤਰ ਕੀਤਾ ਗਿਆ|
ਇਸ ਮੌਕੇ ਸਤਵੰਤ ਸਿੰਘ, ਐਮ ਐਸ ਗਿੱਲ, ਵਿਜੇ ਕੁਮਾਰ, ਜਸਵੀਰ ਸਿੰਘ, ਜਤਿੰਦਰ ਸਿੰਘ, ਬ੍ਰਿਜ ਮੋਹਨ ਸ਼ਰਮਾ, ਪਰਮਜੀਤ ਸਿੰਘ, ਜਨਕ ਰਾਜ, ਦਵਿੰਦਰ ਸਿੰਘ, ਰੂਪ ਸਿੰਘ, ਸੁਖਦੇਵ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *