6986 ਪਿੰਡਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 66 ਲੱਖ ਤੋਂ ਵੱਧ ਬੂਟੇ ਲਗਾਏ : ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 15 ਜਨਵਰੀ (ਸ.ਬ.) ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ, 6986 ਪਿੰਡਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਣ ਤੱਕ 66 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਬਾਕੀ ਪਿੰਡਾਂ ਵਿੱਚ ਬੂਟੇ ਲਾਉਣ ਦੀ ਮੁਹਿੰਮ ਜਾਰੀ ਹੈ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿੱਚ ਹਰਿਆਲੀ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਪੂਰੀ ਦੁਨੀਆਂ ਮੌਸਮੀ ਤਬਦੀਲੀਆਂ ਕਾਰਨ ਕਈ ਤਰ੍ਹਾਂ ਦੇ ਸੰਕਟਾਂ ਦਾ ਸਾਹਮਣਾ ਕਰ ਰਹੀ ਹੈ।

ਸ. ਧਰਮਸੋਤ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 76.25 ਲੱਖ ਬੂਟੇ 12986 ਪਿੰਡਾਂ ਵਿੱਚ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਚਿਰਸਥਾਵੀਂ ਯਾਦ ਬਣਾਉਣ ਦੇ ਮਕਸਦ ਨਾਲ ਸੂਬੇ ਭਰ ਵਿੱਚ 432 ‘ਨਾਨਕ ਬਗੀਚੀਆਂ’ ਵੀ ਤਿਆਰ ਕੀਤੀਆਂ ਗਈਆਂ ਸਨ ਤਾਂ ਜੋ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾਉਣੇ ਹੋਏ ਗੁਰੂ ਸਾਹਿਬ ਵੱਲੋਂ ਵਾਤਾਵਰਣ ਪ੍ਰਤੀ ਦਿੱਤੇ ਸੁਨੇਹੇ ਨੂੰ ਵੀ ਜ਼ਮੀਨੀ ਹਕੀਕਤ ਵਿੱਚ ਬਦਲਿਆ ਜਾ ਸਕੇ।

ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ 2.45 ਕਰੋੜ ਬੂਟੇ ਵੱਖ-ਵੱਖ ਸਕੀਮਾਂ/ ਮੁਹਿੰਮਾਂ ਦੌਰਾਨ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਸਿਰਫ ਬੂਟੇ ਲਗਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੀ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਮੁਹਿੰਮ ਵਿੱਚ ਖਤਮ ਹੋਏ/ਮਰ ਚੁੱਕੇ ਬੂਟਿਆਂ ਦੀ ਥਾਂ ਨਵੇਂ ਬੂਟੇ ਲਗਾਏ ਜਾ ਚੁੱਕੇ ਹਨ।

Leave a Reply

Your email address will not be published. Required fields are marked *