7 ਮਹੀਨਿਆਂ ਬਾਅਦ ਕਈ ਸੂਬਿਆਂ ਵਿੱਚ ਖੁੱਲ੍ਹੇ ਸਕੂਲ


ਨਵੀਂ ਦਿੱਲੀ, 19 ਅਕਤੂਬਰ (ਸ.ਬ.) ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਦੁਨੀਆ ਭਰ ਦੇ ਤਮਾਮ             ਦੇਸ਼ਾਂ ਦੇ ਨਾਲ-ਨਾਲ ਭਾਰਤ ਵਿੱਚ ਵੀ ਹੈ| ਵਾਇਰਸ ਨੂੰ ਰੋਕਣ ਲਈ ਲਾਈ ਗਈ ਤਾਲਾਬੰਦੀ ਕਾਰਨ ਦੇਸ਼ ਭਰ ਵਿੱਚ ਮਾਰਚ 2020 ਤੋਂ ਸਕੂਲ ਬੰਦ ਹਨ ਪਰ ਅੱਜ ਪੂਰੇ 7 ਮਹੀਨਿਆਂ ਬਾਅਦ ਦੇਸ਼ ਦੇ ਕਈ ਸੂਬਿਆਂ ਵਿੱਚ ਸਕੂਲ ਖੁੱਲ੍ਹ ਗਏ ਹਨ| ਜਿਨ੍ਹਾਂ ਸੂਬਿਆਂ ਵਿੱਚ ਸਕੂਲ ਖੁੱਲ੍ਹੇ ਹਨ, ਉਹ ਸੂਬੇ ਹਨ ਪੰਜਾਬ, ਉੱਤਰ ਪ੍ਰਦੇਸ਼ ਅਤੇ ਸਿੱਕਮ| ਇਨ੍ਹਾਂ ਸੂਬਿਆਂ ਵਿੱਚ ਸਿਰਫ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ ਪਰ ਕੋਵਿਡ-19 ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਦਾ ਸਖਤੀ ਨਾਲ ਪਾਲਣ ਕਰਨਾ ਪਵੇਗਾ| ਜਦੋਂਕਿ ਦਿੱਲੀ, ਕਰਨਾਟਕ, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਸਮੇਤ ਕਈ ਸੂਬਿਆਂ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ                 ਮੱਦੇਨਜ਼ਰ ਸਕੂਲ ਦੁਬਾਰਾ ਖੋਲ੍ਹਣ ਦਾ ਫੈਸਲਾ ਨਹੀਂ ਕੀਤਾ ਹੈ|

Leave a Reply

Your email address will not be published. Required fields are marked *