72ਵਾਂ ਆਜ਼ਾਦੀ ਦਿਹਾੜਾ: ਲੁਧਿਆਣਾ ਵਿਖੇ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ

ਲੁਧਿਆਣਾ, 15 ਅਗਸਤ (ਸ.ਬ.) ਅੱਜ ਪੂਰੇ ਦੇਸ਼ ਭਰ ਵਿੱਚ 72ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ| ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ|
ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਇਥੋਂ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸਵੇਰੇ 8:58 ਦੇ ਕਰੀਬ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ|
ਇਸ ਦੌਰਾਨ ਉਹ ਆਜ਼ਾਦੀ ਘੁਲਾਟੀਏ ਨਾਲ ਵੀ ਮਿਲੇ ਅਤੇ ਮਾਰਚ ਨੂੰ ਸਲਾਮੀ ਦਿੱਤੀ| ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਖਿਲਾਫ ਇਕ ਮੁਹਿੰਮ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਲੋੜਵੰਦ ਲੋਕਾਂ ਨੂੰ ਸਿਲਾਈ ਮਸ਼ੀਨਾਂ ਦੇ ਨਾਲ-ਨਾਲ ਅਪਾਹਿਜਾਂ ਨੂੰ ਟ੍ਰਾਈ ਸਾਈਕਲਾਂ ਵੀ ਭੇਟ ਕੀਤੀਆਂ|

Leave a Reply

Your email address will not be published. Required fields are marked *