8 ਅਕਤੂਬਰ ਨੂੰ ਲੁਧਿਆਣਾ ਵਿਖੇ ਹੋਵੇਗੀ ਇਪਟਾ ਦੀ ਸੂਬਾ ਕਾਰਜਕਾਰਨੀ ਦੀ ਇਕੱਤਰਤਾ

ਐਸ ਏ ਐਸ ਨਗਰ, 5 ਅਕਤੂਬਰ  (ਸ.ਬ.) ਇਪਟਾ, ਪੰਜਾਬ ਦੀ ਕਾਰਜਕਾਰਨੀ ਦੀ ਅਹਿਮ ਇਕੱਤਰਤਾ ਲੁਧਿਆਣਾ ਵਿਖੇ 8 ਅਕਤੂਬਰ ਨੂੰ ਸਵੇਰੇ 11.00 ਵਜੇ, ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਵੇਗੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਪਟਾ ਪੰਜਾਬ ਦੇ ਪ੍ਰਧਾਨ ਇੰਦਰਜੀਤ ਰੂਪੋਵਾਲੀ ਅਤੇ ਜਨਰਲ ਸੱਕਤਰ ਸੰਜੀਵਨ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੀ 1-2 ਦਸੰਬਰ ਨੂੰ ਆਰ.ਸੀ.ਐਫ. ਕਪੂਰਥਲਾ ਵਿਖੇ ਹੋ ਰਹੀ ਦੇਸ਼ ਭਰ ਦੀਆਂ ਇਪਟਾ ਇਕਾਈ ਦੇ ਪ੍ਰਧਾਨ, ਜਨਰਲ ਸੱਕਤਰਾਂ ਦੀ ਸ਼ਮੂਲੀਅਤ ਵਾਲੀ ਦੋ ਰੋਜਾ ਰਾਸ਼ਟਰੀ ਕਾਰਜਕਾਰਨੀ ਦੀ ਇਕੱਤਰਤਾ ਅਤੇ ਲੋਕ-ਹਿਤੈਸ਼ੀ ਸਭਿਆਚਾਰਕ ਸ਼ਾਮ ਦੇ ਅਯੋਜਨ ਬਾਰੇ ਵਿਚਾਰ ਵਿਟਾਂਦਰਾ ਹੋਵੇਗਾ|

Leave a Reply

Your email address will not be published. Required fields are marked *