84 ਕਤਲੇਆਮ ਪੀੜਤਾਂ ਨੂੰ ਇਨਸਾਫ ਲਈ ਅਕਾਲੀ ਦਲ ਨੇ ਦਿੱਲੀ ਵਿੱਚ ਕੀਤਾ ਸ਼ਕਤੀ ਪ੍ਰਦਰਸ਼ਨ

84 ਕਤਲੇਆਮ ਪੀੜਤਾਂ ਨੂੰ ਇਨਸਾਫ ਲਈ ਅਕਾਲੀ ਦਲ ਨੇ ਦਿੱਲੀ ਵਿੱਚ ਕੀਤਾ ਸ਼ਕਤੀ ਪ੍ਰਦਰਸ਼ਨ
ਰਾਹੁਲ ਤੇ ਸੋਨੀਆ ਦਾ ਘਿਰਾਓ ਕਰਨ ਜਾਂਦੇ ਅਕਾਲੀ ਆਗੂ ਅਤੇ ਵਰਕਰ ਗ੍ਰਿਫ਼ਤਾਰ
ਨਵੀਂ ਦਿੱਲੀ, 3 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅੱਜ ਗੁਰਦੁਆਰਾ ਰਕਾਬ ਗੰਜ ਤੋਂ ਜੰਤਰ ਮੰਤਰ ਤੱਕ ਰੋਸ ਮਾਰਚ ਕੱਢ ਕੇ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ| ਇਸ ਦੌਰਾਨ ਦਿੱਲੀ ਪਹੁੰੁਚੇ ਵੱਡੀ ਗਿਣਤੀ ਅਕਾਲੀ ਵਰਕਰਾਂ ਵਲੋਂ ਕਾਂਗਰਸ ਪਾਰਟੀ, ਰਾਹੁਲ ਗਾਂਧੀ ਅਤੇ ਸ੍ਰੀਮਤੀ ਸੋਨੀਆ ਗਾਂਧੀ ਦੇ ਖਿਲਾਫ ਤਕੜੀ ਨਾਹਰੇਬਾਜੀ ਕੀਤੀ ਗਈ| ਇਸ ਦੌਰਾਨ ਦਿੱਲੀ ਪੁਲੀਸ ਨੇ ਅਕਾਲੀ ਆਗੂਆਂ ਦੇ ਕਾਫਲੇ ਨੂੰ ਪ੍ਰੈਸ ਕਲੱਬ ਆਫ ਇੰਡੀਆ ਨੇੜੇ ਰਾਇਜ਼ੀਨਾ ਮਾਰਗ ਕੋਲ ਹੀ ਰੋਕ ਕੇ ਸੁਖਬਾਰ ਬਾਦਲ, ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀਕੇ, ਮਨਜਿੰਦਰ ਸਿੰਘ ਸਿਰਸਾ ਤੇ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ|
ਇਸ ਦੌਰਾਨ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚੇ ਅਕਾਲੀ ਵਰਕਰਾਂ ਵਲੋਂ ਬੈਰੀਕੇਰ ਤੋੜ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਵੱਲ ਕੂਚ ਕਰਨ ਦੀ ਕਿਸ਼ਸ਼ ਨੂੰ ਨਾਕਾਮ ਕਰਦਿਆਂ ਦਿੱਲੀ ਪੁਲੀਸ ਵਲੋਂ ਉੱਥੇ ਪਹੁੰਚੇ ਸਾਰੇ ਅਕਾਲੀ ਆਗੂਆਂ ਅਤੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ|
ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਰਕਾਬ ਗੰਜ ਵਿਖੇ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਕਾਂਗਰਸ ਜ਼ਿੰਮੇਵਾਰ ਹੈ| ਉਨ੍ਹਾਂ ਕਾਂਗਰਸ ਤੇ ਇਲਜ਼ਾਮ ਲਾਇਆ ਕਿ ਪਾਰਟੀ ਦੋਸ਼ੀਆਂ ਦਾ ਬਚਾਅ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਨਿਆਂ ਲੈਣ ਲਈ ਦਿੱਲੀ ਕੂਚ ਕੀਤਾ ਹੈ| ਦਿੱਲੀ ਕਤਲੇਆਮ ਦੇ ਪੀੜਿਤਾਂ ਨੂੰ ਪਿਛਲੇ 34 ਸਾਲਾਂ ਤੋਂ ਨਿਆਂ ਨਹੀਂ ਮਿਲ ਰਿਹਾ| ਉਨ੍ਹਾਂ ਕਾਂਗਰਸ ਤੇ ਇਲਜ਼ਾਮ ਲਾਇਆ ਕਿ ਸਿੱਖਾਂ ਦੇ ਕਤਲ ਕਰਨ ਵਾਲਿਆਂ ਨੂੰ ਪਾਰਟੀ ਨੇ ਟਿਕਟਾਂ ਦਿੱਤੀਆਂ ਹੋਈਆਂ ਹਨ|

Leave a Reply

Your email address will not be published. Required fields are marked *