9ਵਾਂ ਕੌਮੀ ਮਤਦਾਤਾ ਦਿਵਸ ਮਨਾਇਆ

ਚੰਡੀਗੜ੍ਹ, 25 ਜਨਵਰੀ (ਸ.ਬ.) ਪੰਜਾਬ ਸਿਵਲ ਸਕੱਤਰੇਤ-1 ਵਿੱਚ 9ਵਾਂ ਕੌਮੀ ਮਤਦਾਤਾ ਦਿਵਸ ਮਨਾਇਆ ਗਿਆ| ਇਸ ਮੌਕੇ ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾਰੀ ਨੇ ਸਕੱਤਰੇਤ-1 ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿੱਜੀ ਮੁਫਾਦ ਤੋਂ ਉਪਰ ਉੱਠ ਕੇ ਬਿਨਾਂ ਕਿਸੇ ਭੈਅ ਤੇ ਲੋਭ ਦੇ ਵੋਟ ਪਾਉਣ ਦਾ ਪ੍ਰਣ ਦਿਵਾਇਆ| ਇਸੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵੱਧ ਚੜ੍ਹ ਕੇ ਵਰਤੋਂ ਦਾ ਸੱਦਾ ਦਿੰਦਿਆਂ ਸ੍ਰੀ ਤਿਵਾਰੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਹੁ ਚੁਕਵਾਈ ਕਿ ਉਹ ਸਹੀ ਤਰੀਕੇ ਨਾਲ ਵੋਟ ਦੇ ਹੱਕ ਦੀ ਵਰਤੋਂ ਕਰਨਗੇ|
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਜਮਹੂਰੀ ਅਮਲ ਵਿੱਚ ਵਧ ਚੜ੍ਹੇ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ|

Leave a Reply

Your email address will not be published. Required fields are marked *