735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਇਸੇ ਮਹੀਨੇ

ਚੰਡੀਗੜ, 7 ਅਪ੍ਰੈਲ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਯਤਨਾਂ ਦੇ ਨਤੀਜੇ ਵਜੋਂ ਇਸ ਮਹੀਨੇ 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸ ਨਾਲ ਦਿਹਾਤੀ ਖੇਤਰਾਂ ਵਿੱਚ ਸੜਕਾਂ ਦਾ ਪੱਧਰ ਹੋਰ ਵੀ ਸੁਧਰ ਜਾਵੇਗਾ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨ (ਪੀ.ਐਮ.ਜੀ.ਐਸ.ਵਾਈ)-3 ਬੈਚ-ਦੇ 1 ਪ੍ਰਾਜੈਕਟ ਹੇਠ ਸੂਬੇ ਦੀਆਂ 1045 ਕਿਲੋਮੀਟਰ ਸੜਕਾਂ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਇਸ ਪ੍ਰੋਜੈਕਟ ਨੂੰ ਭਾਰਤ ਸਰਕਾਰ ਵਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਇਸ ਪ੍ਰੋਜੈਕਟ ਦੀ ਟੈਂਡਰ ਪ੍ਰਕਿਰਿਆ ਦੇ ਨਾਲ ਨਾਲ ਹੋਰ ਸਾਰੀਆਂ ਮੁੱਢਲੀਆਂ ਉਪਚਾਰਕਤਾਵਾਂ ਪੂਰੀਆਂ ਹੋ ਗਈਆਂ ਹਨ।

ਬੁਲਾਰੇ ਅਨੁਸਾਰ ਇਸ ਪ੍ਰੋਜੈਕਟ ਹੇਠ 12 ਜ਼ਿਲਿਆਂ ਵਿੱਚ 98 ਸੜਕਾਂ ਦਾ ਪੱਧਰ ਉੱਚਾ ਚੁੁੱਕਿਆ ਜਾਵੇਗਾ ਜਿਹਨਾਂ ਵਿੱਚ ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਮੁਹਾਲੀ, ਪਟਿਆਲਾ ਅਤੇ ਸੰਗਰੂਰ ਸ਼ਾਮਿਲ ਹਨ। ਇਹ ਪ੍ਰੋਜੈਕਟ ਹੇਠ 75 ਕਮਿਊਨਿਟੀ ਬਲਾਕ ਕਵਰ ਕੀਤੇ ਜਾਣਗੇ। ਇਹ ਪ੍ਰੋਜੈਕਟ 60:40 ਦੀ ਅਨੁਪਾਤ ਨਾਲ ਚਲਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *