ਪੰਜਾਬ ਸਰਕਾਰ ਟੱਪਰੀਵਾਸ ਅਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ : ਜੱਗਾ ਰਾਮ

ਚੰਡੀਗੜ੍ਹ, 7 ਅਪ੍ਰੈਲ (ਸ.ਬ.) ਪੰਜਾਬ ਬਾਜੀਗਰ ਅਤੇ ਟੱਪਰੀਵਾਸ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਜੱਗਾ ਰਾਮ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਟੱਪਰੀਵਾਸ ਅਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਬੋਰਡ ਵੱਲੋਂ ਸਮਾਂਬੱਧ ਢੰਗ ਤਰੀਕਾ ਅਪਣਾਇਆ ਜਾਵੇਗਾ।

ਬੋਰਡ ਮੈਂਬਰਾਂ ਨਾਲ ਕੀਤੀ ਮੀਟਿੰਗ ਮਗਰੋਂ ਉਹਨਾਂ ਕਿਹਾ ਕਿ ਬਾਜੀਗਰ ਅਤੇ ਟੱਪਰੀਵਾਸ ਸਮਾਜ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣਾ ਸਾਡਾ ਮੁੱਖ ਮਕਸਦ ਹੈ। ਇਸ ਮੌਕੇ ਸ੍ਰੀ ਰਾਮ ਪਾਲ ਸੀਨੀਅਰ ਵਾਈਸ ਚੇਅਰਮੈਨ, ਸ੍ਰੀ ਜੋਗਿੰਦਰ ਸਿੰਘ ਵਾਈਸ ਚੇਅਰਮੈਨ, ਸ੍ਰੀ ਰਾਮ ਚੰਦ, ਸ੍ਰੀ ਸੁਖਦੇਵ ਸਿੰਘ, ਸ੍ਰੀ ਜੀਤਾ ਰਾਮ, ਸ੍ਰੀ ਬਲਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਿਰ ਸਨ।

Leave a Reply

Your email address will not be published. Required fields are marked *