ਅਤੁਲ ਸ਼ਰਮਾ ਬਣੇ ਆਪ ਦੇ ਟਰੇਡ ਵਿੰਗ ਦੇ ਜਿਲ੍ਹਾ ਸਕੱਤਰ
ਐਸ.ਏ.ਐਸ.ਨਗਰ, 8 ਅਪ੍ਰੈਲ (ਸ.ਬ.) ਆਮ ਆਦਮੀ ਪਾਰਟੀ ਵਲੋਂ ਸ੍ਰੀ ਅਤੁਲ ਸ਼ਰਮਾ ਨੂੰ ਪਾਰਟੀ ਦੀ ਟਰੇਡ ਵਿੰਗ ਦਾ ਜਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਸz. ਭਗਵੰਤ ਮਾਨ ਵਲੋਂ ਕੀਤੀ ਗਈ ਹੈ।
ਸ੍ਰੀ ਅਤੁਲ ਸ਼ਰਮਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਵਪਾਰੀ ਵਰਗ ਦੀਆਂ ਸੱਮਸਿਆਵਾਂ ਦੇ ਹਲ ਲਈ ਕੰਮ ਕਰਣਗੇ।