ਉੱਤਰਾਖੰਡ ਵਿੱਚ ਬੱਦਲ ਫਟਣ ਕਾਰਨ 3 ਵਿਅਕਤੀਆਂ ਦੀ ਮੌਤ

ਦੇਹਰਾਦੂਨ, 19 ਜੁਲਾਈ (ਸ.ਬ.) ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ 3 ਸਾਲ ਦੀ ਬੱਚੀ ਅਤੇ ਉਸ ਦੀ ਮਾਂ ਸਮੇਤ ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਅਤੇ ਇਕ ਲਾਪਤਾ ਹੈ। ਪ੍ਰਦੇਸ਼ ਦੇ ਜ਼ਿਆਦਾਤਰ ਥਾਵਾਂ ਤੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਘਟਨਾ ਤੇ ਸੋਗ ਜ਼ਾਹਰ ਕਰਦਿਆਂ ਕਿਹਾ ਹੈ ਕਿ ਜ਼ਿਲ੍ਹਾ ਅਧਿਕਾਰੀ ਨੂੰ ਰਾਹਤ ਅਤੇ ਬਚਾਅ ਕੰਮ ਪਹਿਲ ਦੇ ਆਧਾਰ ਤੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉੱਤਰਾਕਾਸ਼ੀ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਉੱਤਰਾਕਾਸ਼ੀ ਜ਼ਿਲ੍ਹੇ ਦੇ ਗੰਗੋਰੀ ਰੋਡ ਤੇ ਮਾਂਡਵ ਪਿੰਡ ਵਿੱਚ ਬੱਦਲ ਫਟਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਜੀਅ ਮਾਧੁਰੀ ਦੇਵੀ (36), ਰਿਤੂ ਦੇਵੀ (32) ਅਤੇ ਉਸ ਦੀ ਤਿੰਨ ਸਾਲਾ ਪੁੱਤਰੀ ਦੀ ਮੌਤ ਹੋ ਗਈ। ਤਿੰਨੋਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਦੇ ਨੇੜੇ ਕੰਕਰਾੜੀ ਪਿੰਡ ਵਿੱਚ ਵੀ ਮਲਬੇ ਵਿੱਚ ਇਕ ਹੋਰ ਵਿਅਕਤੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ ਜਿਸ ਦੀ ਭਾਲ ਲਈ ਮੁਹਿੰਮ ਚਲਾਈ ਜਾ ਰਹੀ ਹੈ।

ਮਲਬੇ ਵਿੱਚ ਲੋਕਾਂ ਦੇ ਫਸੇ ਹੋਣ ਦੀ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲੀਸ ਅਤੇ ਸੂਬਾਈ ਰਾਜ ਆਪਦਾ ਪ੍ਰਬੰਧਨ ਦੀ ਟੀਮ ਨੇ ਤੁੰਰਤ ਬਚਾਅ ਅਤੇ ਰਾਹਤ ਮੁਹਿੰਮ ਸ਼ੁਰੂ ਕਰ ਕੇ ਜ਼ਿਆਦਾਤਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਪ੍ਰਦੇਸ਼ ਦੀਆਂ ਜ਼ਿਆਦਾਤਰ ਥਾਵਾਂ ਤੇ ਪਿਛਲੇ ਤਿੰਨ ਦਿਨਾਂ ਤੋਂ ਰੁੱਕ-ਰੁੱਕ ਕੇ ਲਗਾਤਾਰ ਜਾਰੀ ਮੀਂਹ ਨਾਲ ਗੰਗਾ, ਯਮੁਨਾ, ਭਾਗੀਰਥੀ, ਅਲਕਨੰਦਾ, ਮੰਦਾਕਿਨੀ, ਪਿੰਡਰ, ਨੰਦਾਕਿਨੀ, ਸਰਯੂ, ਗੋਰੀ, ਕਾਲੀ, ਰਾਮਗੰਗਾ ਆਦਿ ਸਾਰੀਆਂ ਨਦੀਆਂ ਉਫਾਨ ਤੇ ਹਨ ਅਤੇ ਜਿਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *