ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 21 ਅਗਸਤ ਤੱਕ ਵਧਾਇਆ

ਟੋਰਾਂਟੋ, 20 ਜੁਲਾਈ(ਸ.ਬ.) ਕੈਨੇਡਾ ਸਰਕਾਰ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਤੇ ਲੱਗੀ ਪਾਬੰਦੀ ਨੂੰ 30 ਦਿਨਾਂ ਲਈ ਵਧਾ ਦਿੱਤਾ ਹੈ। ਇਹ ਪਾਬੰਦੀ 21 ਜੁਲਾਈ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 21 ਅਗਸਤ ਤੱਕ ਲਾਗੂ ਰਹੇਗੀ। ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਅਤੇ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਦੇ ਵੱਧਦੇ ਮਾਮਲਿਆਂ ਕਾਰਨ ਕੈਨੇਡਾ ਵਿੱਚ ਪਹਿਲੀ ਵਾਰ 22 ਅਪ੍ਰੈਲ ਨੂੰ ਪਾਬੰਦੀ ਲਗਾਈ ਜਾਣ ਤੋਂ ਬਾਅਦ ਤੋਂ ਇਹ ਚੌਥੀ ਵਾਰ ਹੈ ਜਦੋਂ ਪਾਬੰਦੀ ਨੂੰ ਵਧਾਇਆ ਗਿਆ ਹੈ।

ਹੈਲਥ ਕੈਨੇਡਾ ਵੱਲੋਂ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਬੰਦੀ ਦਾ ਵਿਸਤਾਰ ਜਨਤਕ ਸਿਹਤ ਸਲਾਹ ਤੇ ਆਧਾਰਤ ਸੀ। ਕੈਨੇਡਾ ਨੇ ਇਨਡਾਇਰੈਕਟ ਰੂਟ ਜ਼ਰੀਏ ਭਾਰਤ ਤੋਂ ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਤੀਜੇ ਦੇਸ਼ ਦੇ ਪ੍ਰੀ ਡਿਪਾਰਚਰ ਕੋਵਿਡ-19 ਟੈਸਟ ਨਾਲ ਸਬੰਧਤ ਜ਼ਰੂਰਤ ਨੂੰ ਵੀ ਵਧਾ ਦਿੱਤਾ ਹੈ। ਕੈਨੇਡਾ ਲਈ ਰਵਾਨਗੀ ਦੇ ਦੂਜੇ ਬਿੰਦੂ ਤੇ ਜੁੜਨ ਵਾਲੇ ਭਾਰਤ ਦੇ ਯਾਤਰੀਆਂ ਨੂੰ ਕੈਨੇਡਾ ਲਈ ਆਪਣੀ ਯਾਤਰਾ ਜਾਰੀ ਰੱਖਣ ਤੋਂ ਪਹਿਲਾਂ ਇਕ ਜ਼ਰੂਰੀ ਪ੍ਰੀ ਡਿਪਾਰਚਰ ਕੋਵਿਡ ਨੈਗੇਟਿਵ ਆਰ. ਟੀ.-ਪੀ. ਸੀ. ਆਰ. ਟੈਸਟ ਦੀ ਲੋੜ ਹੋਵੇਗੀ। ਇਹ ਐਲਾਨ ਉਦੋਂ ਹੋਇਆ ਹੈ ਜਦੋਂ ਕੈਨੇਡਾ ਨੇ ਦੇਸ਼ ਵਿੱਚ ਯਾਤਰਾ ਪਾਬੰਦੀਆਂ ਵਿੱਚ ਢਿੱਲ ਦੇਣ ਦੇ ਉਪਾਵਾਂ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *