ਪਾਤੜਾਂ ਵਿੱਚ ਘਰ ਦੀ ਛੱਤ ਡਿਗਣ ਕਾਰਨ 4 ਵਿਅਕਤੀਆਂ ਦੀ ਮੌਤ
ਪਾਤੜਾਂ, 20 ਜੁਲਾਈ (ਸ.ਬ.) ਪਾਤੜਾ ਵਿੱਚ ਬੀਤੀ ਰਾਤ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਇਕ ਮੈਂਬਰ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸਵੇਰ ਤੋਂ ਮੀਂਹ ਪੈ ਰਿਹਾ ਸੀ। ਪਿੰਡ ਮਤੌਂਲੀ ਵਿਖੇ ਇਕ ਗਰੀਬ ਪਰਿਵਾਰ ਦੇ ਮੈਂਬਰ ਆਪਣੇ ਘਰ ਸੁੱਤੇ ਪਏ ਸਨ।
ਇਹ ਪਰਿਵਾਰ ਕਾਫ਼ੀ ਗ਼ਰੀਬ ਹੋਣ ਕਾਰਨ ਘਰ ਦੀ ਹਾਲਤ ਖ਼ਸਤਾ ਸੀ। ਬੀਤੀ ਰਾਤ ਪਰਿਵਾਰ ਦੇ ਮੈਂਬਰ ਆਪਣਾ ਕੰਮਕਾਰ ਕਰਕੇ ਘਰ ਵਿੱਚ ਸੁੱਤੇ ਪਏ ਸਨ ਕਿ ਰਾਤ ਨੂੰ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰੇ ਮੈਂਬਰ ਹੇਠਾਂ ਦੱਬ ਗਏ ਜਿਨ੍ਹਾਂ ਨੂੰ ਲੋਕਾਂ ਦੀ ਮੱਦਦ ਨਾਲ ਬਾਹਰ ਕੱਢਣ ਤੇ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਮੈਂਬਰ ਗੰਭੀਰ ਜ਼ਖ਼ਮੀ ਹੈ ਜਿਸ ਨੂੰ ਪਟਿਆਲਾ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।