ਮੁੱਖ ਮੰਤਰੀ ਵਲੋਂ 26 ਜੁਲਾਈ ਤੋਂ 10ਵੀਂ, 11ਵੀਂ ਤੇ 12ਵੀਂ ਦੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੇ ਹੁਕਮ

ਚੰਡੀਗੜ੍ਹ, 20 ਜੁਲਾਈ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਵਿਡ 19 ਦੇ ਲਗਾਤਾਰ ਘੱਟ ਹੁੰਦੇ ਕੇਸਾਂ ਨੂੰ ਮੁੱਖ ਰੱਖਦਿਆਂ 26 ਜੁਲਾਈ ਤੋਂ 10ਵੀਂ, 11ਵੀਂ ਤੇ 12ਵੀਂ ਦੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸਦੇ ਨਾਲ ਨਾਲ ਉਨ੍ਹਾਂ ਇਨਡੋਰ ਤੇ ਆਊਟਡੋਰ ਇਕੱਠਾਂ ਦੀ ਗਿਣਤੀ ਵੀ ਵਧਾ ਕੇ ਲੜੀਵਾਰ 150 ਤੇ 300 ਕਰਕੇ ਰਾਹਤ ਦਿੱਤੀ ਹੈ। ਇਹ ਸਮਰੱਥਾ 50 ਫ਼ੀਸਦ ਤੋਂ ਜ਼ਿਆਦਾ ਬਣਦੀ ਹੈ।

ਮੁੱਖ ਮੰਤਰੀ ਨੇ ਰੀਵਿਊ ਮੀਟਿੰਗ ਵਿੱਚ ਦੂਜੀ ਲਹਿਰ ਦੇ ਮੱਠੀ ਪੈਣ ਤੋਂ ਬਾਅਦ ਤੇ ਕੋਵਿਡ ਕੇਸਾਂ ਦੀ ਗਿਣਤੀ ਲਗਾਤਾਰ ਹੇਠਾਂ ਵੱਲ ਜਾਂਦੀ ਦੇਖ ਕੇ ਇਹ ਵੱਡਾ ਫ਼ੈਸਲਾ ਲਿਆ ਤੇ ਆਮ ਜਨਤਾ ਨੂੰ ਰਾਹਤ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਸਕੂਲ 10ਵੀਂ ਤੋਂ 12ਵੀਂ ਜਮਾਤ ਲਈ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੌਰਾਨ ਸਿਰਫ ਉਨ੍ਹਾਂ ਅਧਿਆਪਕਾਂ ਤੇ ਸਟਾਫ ਨੂੰ ਸਕੂਲ ਆਉਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਨੇ ਵੈਕਸੀਨੇਸ਼ਨ ਲੈ ਲਈ ਹੈ। ਵਿਦਿਆਰਥੀਆਂ ਦੀ ਮੌਜੂਦਗੀ ਮਾਪਿਆਂ ਦੀ ਸਹਿਮਤੀ ਨਾਲ ਹੀ ਹੋਵੇਗੀ ਅਤੇ ਵਰਚੁਅਲ ਕਲਾਸਾਂ ਦਾ ਵਿਕਲਪ ਫਿਲਹਾਲ ਜਾਰੀ ਰੱਖਿਆ ਜਾਵੇਗਾ।

Leave a Reply

Your email address will not be published. Required fields are marked *