ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 42,015 ਨਵੇਂ ਮਾਮਲੇ, 3998 ਮੌਤਾਂ

ਨਵੀਂ ਦਿੱਲੀ, 21 ਜੁਲਾਈ (ਸ.ਬ.) ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ ਮੌਤਾਂ ਦੇ 3,998 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4,18,480 ਹੋ ਗਈ ਹੈ। ਮਹਾਰਾਸ਼ਟਰ ਵਿੱਚ ਵਾਇਰਸ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਨ ਕਾਰਨ ਇਕ ਦਿਨ ਵਿਚ ਮੌਤਾਂ ਦੇ ਇੰਨੇ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਵਾਇਰਸ ਦੇ 42,015 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਪੀੜਤਾਂ ਦੀ ਗਿਣਤੀ ਵੱਧ ਕੇ 3,12,16,337 ਹੋ ਗਈ। ਮੰਤਰਾਲਾ ਨੇ ਦੱਸਿਆ ਕਿ ਮਹਾਰਾਸ਼ਟਰ ਨੇ ਸੂਬੇ ਵਿੱਚ ਵਾਇਰਸ ਦੇ ਅੰਕੜਿਆਂ ਦਾ ਮਿਲਾਨ ਕੀਤਾ ਜਿਸ ਨਾਲ ਸੂਬੇ ਵਿੱਚ ਵਾਇਰਸ ਦੇ ਮਾਮਲੇ 2,479 ਅਤੇ ਉਸ ਨਾਲ ਹੋਈਆਂ ਮੌਤਾਂ ਦੀ ਗਿਣਤੀ 3,509 ਵੱਧ ਗਈ।

ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਵੱਧ ਕੇ 4,07,170 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 1.30 ਫ਼ੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.36 ਫ਼ੀਸਦੀ ਹੈ। ਹੁਣ ਤੱਕ ਕੁੱਲ 3,03,90,687 ਵਿਅਕਤੀ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਅੰਕੜਿਆਂ ਮੁਤਾਬਕ ਹੁਣ ਤੱਕ ਕੁੱਲ 44,91,93,273 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 18,52,140 ਨਮੂਨਿਆਂ ਦੀ ਜਾਂਚ ਬੀਤੇ ਦਿਨ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ ਕੁੱਲ 41.54 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Leave a Reply

Your email address will not be published. Required fields are marked *