ਵਕਫ ਬੋਰਡ ਦੀ ਮਸਜਿਦ ਤੇ ਕੀਤਾ ਨਾਜਾਇਜ ਕਬਜਾ ਖਤਮ ਕਰਵਾਉਣ ਦੀ ਮੰਗ

ਐਸ ਏ ਐਸ ਨਗਰ, 21 ਜੁਲਾਈ (ਸ.ਬ. ਸੈਕਟਰ 109 ਵਿਖੇ ਲਾਡਰਾਂ ਬਨੂੜ ਹਾਈਵੇ ਤੇ ਉਸਾਰੀ ਅਧੀਨ ਮਸਜਿਦ ਦੀ ਥਾਂ ਤੇ ਗੈਰ-ਕਾਨੂੰਨੀ ਕਬਜਾਧਾਰਕਾਂ ਵਲੋਂ ਮੁਸ਼ਕਲਾਂ ਖੜੀਆਂ ਕੀਤੇ ਜਾਣ ਦੇ ਮਾਮਲੇ ਵਿੱਚ ਸਮਾਜਸੇਵੀ ਸੰਸਥਾ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਦਾਉਂ ਨੇ ਸੰਬੰਧਿਤ ਅਧਿਕਾਰੀਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੰਚ ਫੌਰੀ ਦਖਲ ਦੇਣ ਦੀ ਮੰਗ ਕੀਤੀ ਹੈ।

ਸz. ਦਾਊਂ ਨੇ ਦੱਸਿਆ ਕਿ ਇਸ ਸਬੰਧੀ ਇੱਕ ਮਹੀਨਾ ਪਹਿਲਾਂ ਵਕਫ ਬੋਰਡ ਦੇ ਚੇਅਰਮੈਨ ਜਨੈਦ ਰਜਾ ਵਲੋਂ ਖੁਦ ਆ ਕੇ ਸਥਿਤੀ ਦੇਖੀ ਜਾ ਚੁੱਕੀ ਹੈ ਅਤੇ ਮੌਕੇ ਤੇ ਮੌਜੂਦ ਕਬਜਾਧਾਰਕਾਂ ਨੂੰ ਸਥਾਨ ਖਾਲੀ ਕਰਨ ਲਈ ਵੀ ਕਿਹਾ ਗਿਆ ਹੈ ਪਰੰਤੂ ਹੁਣ ਤਕ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਉਹਨਾਂ ਦੱਸਿਆ ਕਿ ਮਸਜਿਦ ਕਮੇਟੀ ਨੇ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਜਿਸਤੋਂ ਬਾਅਦ ਉਹਨਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਿਨਟ ਮੰਤਰੀ ਰਜੀਆ ਸੁਲਤਾਨਾ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਇਸ ਸੰਬੰਧੀ ਫੌਰੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

Leave a Reply

Your email address will not be published. Required fields are marked *