ਸਿਖਿਆ ਵਿਭਾਗ ਵਲੋਂ ਸਕੂਲਾਂ ਨੂੰ ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਮਨਾਉਣ ਸੰਬੰਧੀ ਨਿਰਦੇਸ਼ ਜਾਰੀ

ਚੰਡੀਗੜ, 22 ਜੁਲਾਈ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 75ਵਾਂ ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਨਾਂ ਦੇ ਹੇਠ ਮਨਾਉਣ ਲਈ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰਨ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੇਸ਼ ਦੇ 75 ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ 9 ਅਗਸਤ ਤੋਂ 15 ਅਗਸਤੇ ਤੱਕ ਸਕੂਲਾਂ ਵਿੱਚ ਆਨ ਲਾਈਨ ਲੇਖ, ਪੇਂਟਿੰਗ, ਗੀਤ, ਕਵਿਤਾ, ਪੋਸਟਰ ਬਨਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਇਹ ਮੁਕਾਬਲੇ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਬਾਰੇ ਆਯੋਜਿਤ ਕਰਵਾਏ ਜਾਣਗੇ। ਇਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ ਤੇ ਸਮਾਨਿਤ ਕਰਨ ਲਈ ਵੀ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਪਿਛਲੇ 75 ਹਫਤਿਆਂ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਇਸ ਤਰਾਂ ਦੇ ਕਈ ਮੁਕਾਬਲੇ ਕਰਵਾਏ ਹਨ।

Leave a Reply

Your email address will not be published. Required fields are marked *