ਵਾਰਡ ਨੰਬਰ 14 ਵਿੱਚ ਪਾਰਕਾਂ ਦੇ ਸੁੰਦਰੀਕਰਨ ਅਤੇ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ

ਐਸ ਏ ਐਸ ਨਗਰ, 26 ਜੁਲਾਈ (ਜਸਵਿੰਦਰ ਸਿੰਘ ) ਮੁਹਾਲੀ ਨਗਰ ਨਿਗਮ ਦੇ ਮੇਅਰ ਸ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਾਰਡ ਨੰਬਰ 14 ਫੇਜ਼ 9 ਵਿਖੇ ਪਾਰਕਾਂ ਦੇ ਸੁੰਦਰੀਕਰਨ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਰਸਮੀ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਮੂਹ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਉਹਨਾਂ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਸ. ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜਿਰ ਸਨ।

ਵਾਰਡ ਨੰ 14 ਦੇ ਕੌਂਸਲਰ ਸ ਕਮਲਪ੍ਰੀਤ ਸਿੰਘ ਬੰਨੀ ਨੇ ਦੱਸਿਆ ਕਿ ਵਾਰਡ ਦੇ ਵਸਨੀਕਾਂ ਦੀ ਮੰਗ ਸੀ ਕਿ ਪਾਰਕਾਂ ਦਾ ਸੁੰਦਰੀਕਰਨ ਕਰਾਇਆ ਜਾਏ ਅਤੇ ਪੇਵਰ ਬਲਾਕ ਦਾ ਕੰਮ ਕਰਾਇਆ ਜਾਏ ਜਿਸਤੇ ਉਹਨਾਂ ਵਲੋਂ ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ ਕਰਕੇ ਇਹ ਕੰਮ ਕਰਵਾਏ ਜਾਣ ਦੀ ਮੰਗ ਕੀਤੀ ਗਈ ਸੀ ਅਤੇ ਅੱਜ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਪਾਰਕ ਅਤੇ ਪੇਵਰ ਬਲਾਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸਤੇ 22 ਲੱਖ ਰੁਪਏ ਦਾ ਖ਼ਰਚਾ ਆਏਗਾ।

ਇਸ ਮੌਕੇ ਕਾਂਗਰਸੀ ਆਗੂ ਅਨਿਲ ਆਨੰਦ, ਪੁਸ਼ਪਿੰਦਰ ਕੰਵਰ, ਰਾਕੇਸ਼ ਕੁਮਾਰ, ਮੰਦਰ ਅਤੇ ਗੁਰਦੁਆਰਾ ਕਮੇਟੀ ਦੇ ਨੁਮਾਇੰਦੇ ਅਤੇ ਵਾਰਡ ਦੇ ਛੋਟੇ ਬੱਚੇ ਲਵੰਨਿਆ, ਨਿਮਰਤ, ਜ਼ੋਇਆ, ਨਵਾਬ, ਪ੍ਰਣਬ, ਆਰਿਅਨ, ਹਰਦੇਵ ਰਾਣਾ, ਸੁਰਿੰਦਰ ਸਿੰਘ, ਮਹਿੰਦਰ ਸਿੰਘ, ਐਮ ਆਰ ਸ਼ਰਮਾ, ਨਵੀ, ਪ੍ਰਿੰਸ ਵੀ ਹਾਜ਼ਰ ਸਨ।

Leave a Reply

Your email address will not be published. Required fields are marked *