ਸੌਦਾਗਰ ਖਾਨ ਬਣੇ ਕਾਂਗਰਸ ਘੱਟ ਗਿਣਤੀ ਸੈਲ ਬਲਾਕ ਮੁਹਾਲੀ ਦੇ ਚੇਅਰਮੈਨ

ਐਸ. ਏ. ਐਸ. ਨਗਰ, 26 ਜੁਲਾਈ (ਸ.ਬ.) ਪੰਜਾਬ ਪ੍ਰਦੇਸ਼ ਕਾਂਗਰਸ ਦੇ ਘੱਟ ਗਿਣਤੀ ਵਿਭਾਗ ਜ਼ਿਲ੍ਹਾ ਐਸ ਏ ਐਸ ਨਗਰ ਦੇ ਜ਼ਿਲ੍ਹਾ ਚੇਅਰਮੈਨ ਡਾ. ਅਨਵਰ ਹੁਸੈਨ ਦੀ ਅਗਵਾਈ ਵਿਚ ਕੀਤੀ ਗਈ ਇੱਕ ਮੀਟਿੰਗ ਦੌਰਾਨ ਮੁਸਲਿਮ ਵੈਲਫ਼ੇਅਰ ਕਮੇਟੀ ਮੁਹਾਲੀ ਦੇ ਪ੍ਰਧਾਨ ਅਤੇ ਕਰਮਚਾਰੀ ਆਗੂ ਸੁਦਾਗਰ ਖਾਨ ਨੂੰ ਮੁਹਾਲੀ ਬਲਾਕ ਘੱਟ ਗਿਣਤੀ ਸੈਲ ਦਾ ਚੇਅਰਮੈਨ ਅਤੇ ਨੌਜਵਾਨ ਆਗੂ ਅਕੀਲ ਹੁਸੈਨ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ।

ਇਸ ਮੌਕੇ ਡਾ. ਅਨਵਰ ਹੁਸੈਨ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਕਾਂਗਰਸ ਹੋਰ ਵੀ ਮਜ਼ਬੂਤ ਹੋ ਗਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੀ ਜੋੜੀ ਮੁੜ ਕਾਂਗਰਸ ਨੂੰ ਪੰਜਾਬ ਦੇ ਵਿੱਚ ਸੱਤਾ ਦਿਵਾਏਗੀ।

ਇਸ ਮੌਕੇ ਮੁਹਾਲੀ ਬਲਾਕ ਘੱਟ ਗਿਣਤੀ ਵਿਭਾਗ ਦੇ ਨਵ ਨਿਯੁਕਤ ਚੇਅਰਮੈਨ ਸੌਦਾਗਰ ਖਾਨ ਨੇ ਕਿਹਾ ਕਿ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਮੁਸਲਿਮ ਭਾਈਚਾਰੇ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਕੰਮ ਕਰਣਗੇ। ਉਹਨਾਂ ਕਿਹਾ ਕਿ ਭਾਈਚਾਰੇ ਨੂੰ ਆਪਣੇ ਮ੍ਰਿਤਕ ਪਰਿਵਾਰਕ ਮੈਂਬਰਾਂ ਨੂੰ ਦਫ਼ਨਾਉਣ ਸਮੇਂ ਆ ਰਹੀਆਂ ਦਿੱਕਤਾਂ ਦਾ ਮਸਲਾ ਹੱਲ ਕਰਵਾਉਣ ਲਈ ਕੰਮ ਕੀਤਾ ਜਾਵੇਗਾ।

ਇਸ ਮੌਕੇ ਮਾਜਰੀ ਬਲਾਕ ਦੇ ਚੇਅਰਮੈਨ ਮੁਹੰਮਦ ਸਦੀਕ, ਫਿਰਦੌਸ ਮਸਜਿਦ ਵੈਲਫੇਅਰ ਕਮੇਟੀ ਮਾਜਰੀ ਦੇ ਪ੍ਰਧਾਨ ਬਹਾਦਰ ਖਾਨ, ਸ਼ਕੀਲ ਖਾਨ ਅਤੇ ਡਾ. ਰਘਬੀਰ ਸਿੰਘ ਵੀ ਹਾਜਿਰ ਸਨ।

Leave a Reply

Your email address will not be published.