50 ਤੋਂ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਲ

ਪਟਿਆਲਾ, 26 ਜੁਲਾਈ (ਬਿੰਦੂ ਸ਼ਰਮਾ) ਪਿੰਡ ਮਾਜਰੀ ਅਕਾਲੀਆਂ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਮੀਟਿੰਗ ਦੌਰਾਨ 50 ਦੇ ਕਰੀਬ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸਕੱਤਰ ਪ੍ਰਿੰਸੀਪਲ ਜੇ. ਪੀ. ਸਿੰਘ ਨੇ ਕਿਹਾ ਕਿ ਪੰਜਾਬ ਦੀ ਜਨਤਾ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੀ ਹੈ ਅਤੇ ਉਸ ਤੋਂ ਪਹਿਲਾਂ ਦੀ ਅਕਾਲੀ ਭਾਜਪਾ ਸਰਕਾਰ ਤੋਂ ਵੀ ਲੋਕਾਂ ਦਾ ਮੋਹ ਟੁੱਟ ਚੁੱਕਾ ਹੈ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਨ ਉਪਰੰਤ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਨੌਜਵਾਨਾਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦਿਆਂ ਪ੍ਰਿ. ਜੇ.ਪੀ. ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਦੇ ਰੁਜ਼ਗਾਰ ਦਾ ਵਿਸ਼ੇਸ਼ ਧਿਆਨ ਰੱਖੇਗੀ, ਬੇਰੁਜ਼ਗਾਰੀ ਨੂੰ ਨੱਥ ਪਾਵੇਗੀ।

ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਅਤੇ ਮੁਲਾਜ਼ਮ ਹਰ ਰੋਜ਼ ਪੁਲਿਸ ਤਸ਼ੱਦਦ ਦਾ ਸ਼ਿਕਾਰ ਹਨ, ਰੁਜ਼ਗਾਰ ਦੇਣ ਦੀ ਬਜਾਏ ਖੋਹਿਆ ਜ਼ਾ ਰਿਹਾ ਹੈ। ਮੁੱਖ ਮੰਤਰੀ ਸੂਬੇ ਵਿਚੋਂ ਗੈਰਹਾਜ਼ਰ ਹੈ। ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਦਾ ਮਾਫੀਆ ਰਾਜ ਉਸੇ ਤਰਾਂ ਚੱਲ ਰਿਹਾ ਹੈ। ਜ਼ਹਿਰੀਲੀ ਸ਼ਰਾਬ ਦੀਆਂ ਫੜੀਆਂ ਗਈਆਂ ਨਜ਼ਾਇਜ਼ ਫੈਕਟਰੀਆਂ ਦੇ ਮੁਲਾਜ਼ਮਾਂ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਅਤੇ ਲੋਕ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਸਿੱਧੂ ਦੀ ਪ੍ਰਧਾਨਗੀ ਦਾ ਡਰਾਮਾ ਰਚਿਆ ਗਿਆ ਹੈ।

ਇਸ ਮੌਕੇ ਪਿੰਡ ਦੇ ਆਪ ਆਗੂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਿੰਡ ਦੇ 50 ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਧਿਆਨ ਸਿੰਘ ਵਾਈਸ ਪ੍ਰਧਾਨ ਕਿਸਾਨ ਵਿੰਗ, ਜਗਜੀਤ ਸਿੰਘ ਸਰਕਲ ਪ੍ਰਧਾਨ, ਸੁਖਵਿੰਦਰ ਕੌਰ ਆਹੀ ਹਾਜ਼ਰ ਸਨ।

Leave a Reply

Your email address will not be published. Required fields are marked *