ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ : ਬਲਬੀਰ ਸਿੰਘ ਸਿੱਧੂ ਸਿਵਲ ਹਸਪਤਾਲ ਮੋਗਾ ਵਿਖੇ ਜਖਮੀ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ

ਮੋਗਾ, 26 ਜੁਲਾਈ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸz ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸਾ ਵਿੱਚ ਕਾਫੀ ਮਿਹਨਤ ਕੀਤੀ ਹੈ। ਬੀਤੇ ਦਿਨੀਂ ਮੋਗਾ ਵਿਖੇ ਕੋਟ ਈਸੇ ਖਾਂ ਸੜਕ ਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਅੱਜ ਵਿਸ਼ੇਸ਼ ਤੌਰ ਤੇ ਮੋਗਾ ਦੇ ਸਿਵਲ ਹਸਪਤਾਲ ਪਹੁੰਚੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸz ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਸz ਦਰਸ਼ਨ ਸਿੰਘ ਬਰਾੜ, ਸz ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸz ਕੁਲਬੀਰ ਸਿੰਘ ਜੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਸਾਬਕਾ ਵਿਧਾਇਕ ਸ੍ਰੀ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਸ੍ਰੀ ਹਰਕੇਸ਼ ਚੰਦ ਸਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।

ਇਸ ਮੌਕੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਸz ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜਖਮੀਆਂ ਨੂੰ 50-50 ਹਜਾਰ ਅਤੇ ਮੁਫਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।

Leave a Reply

Your email address will not be published. Required fields are marked *