ਬੱਬੀ ਬਾਦਲ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਹਲਕਾ ਮੁਹਾਲੀ ਦੇ ਲੋਕਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ

ਐਸ ਏ ਐਸ ਨਗਰ, 22 ਸਤੰਬਰ (ਸ.ਬ.) ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੌਜੁਆਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਹਲਕਾ ਮੁਹਾਲੀ ਦੇ ਲੋਕਾਂ ਦਾ ਵਿਕਾਸ ਹੀ ਉਹਨਾਂ ਦੀ ਪਹਿਲੀ ਤਰਜੀਹ ਹੈ, ਕਿਉਂਕਿ ਹਲਕੇ ਦੇ ਲੋਕ ਅੱਜ ਵੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਮੁਹਾਲੀ ਹਲਕੇ ਵਿੱਚ ਚਲਾਈ ਜਾ ਰਹੀ ਜਨਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਮੀਟਿੰਗ ਕਰਨ ਉਪਰੰਤ ਉਹਨਾਂ ਕਿਹਾ ਕਿ ਮੁਹਾਲੀ ਹਲਕੇ ਦਾ ਵਿਕਾਸ ਜਮੀਨੀ ਪੱਧਰ ਤੇ ਨਹੀ ਹੋਇਆ ਬਲਕਿ ਸਿਰਫ ਹਵਾ ਹਵਾਈ ਅਤੇ ਫਾਇਲਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਿਆ ਹੈ।

ਬੱਬੀ ਬਾਦਲ ਨੇ ਕਿਹਾ ਕਿ ਇੱਥੋਂ ਦੇ ਵਿਧਾਇਕ ਨੇ ਲੋਕਾਂ ਨੂੰ ਝੂਠੇ ਸੁਪਨੇ ਦਿਖਾ ਕੇ ਸਿਰਫ ਵੋਟਾਂ ਲੈਣ ਤੱਕ ਹੀ ਸੀਮਿਤ ਰੱਖਿਆ ਹੈ ਅਤੇ ਉਹਨਾਂ ਦੇ ਹੱਕਾਂ ਦੀ ਅੱਜ ਤੱਕ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਰਿਵਾਰਵਾਦ ਦੀ ਰਾਜਨੀਤੀ ਭਾਰੂ ਹੈ ਜਿਸ ਕਰਕੇ ਹਲਕੇ ਦੇ ਵਿਕਾਸ ਦੀ ਥਾਂ ਪਰਿਵਾਰ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਹਲਕੇ ਮੁਹਾਲੀ ਨੂੰ ਪਰਿਵਾਰਵਾਦ ਦੀ ਰਾਜਨੀਤੀ ਤੋਂ ਮੁਕਤ ਕਰਕੇ ਹਲਕੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਬਿੰਦਰ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਹਰਪਾਲ ਸਿੰਘ, ਬਲਜੀਤ ਸਿੰਘ ਖੋਖਰ, ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਸੁਮਿਤ, ਵਿਕਰਮ, ਸੁਖਦੇਵ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *