ਮਹਾਂਰਿਸ਼ੀ ਵਾਲਮੀਕ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ – ਬੱਬੀ ਬਾਦਲ

ਐਸ ਏ ਐਸ ਨਗਰ, 20 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੌਜੁਆਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਮਹਾਰਿਸ਼ੀ ਵਾਲਮੀਕਿ ਨੇ ਮਾਨਵਤਾ ਨੂੰ ਅਹਿੰਸਾ, ਦਇਆ ਅਤੇ ਸ਼ਾਂਤੀ ਦਾ ਪਾਠ ਪੜ੍ਹਾਇਆ, ਜਿਸ ਕਰਕੇ ਮਹਾਂਰਿਸ਼ੀ ਵਾਲਮੀਕ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਬਣ ਕੇ ਮਨੁੱਖਤਾ ਦਾ ਮਾਰਗ ਦਰਸ਼ਨ ਕਰ ਰਹੀਆਂ ਹਨ। ਹਲਕਾ ਮੁਹਾਲੀ ਦੇ ਵੱਖ ਵੱਖ ਪਿੰਡਾਂ ਵਿੱਚ ਮਹਾਂਰਿਸ਼ੀ ਵਾਲਮੀਕ ਜੀ ਦੇ ਪ੍ਰਗਟ ਦਿਵਸ ਤੇ ਹਾਜ਼ਰੀ ਭਰਦਿਆਂ ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕ ਜੀ ਵੱਲੋਂ ਰਚਿਤ ਗ੍ਰੰਥ ਰਮਾਇਣ ਦੁਨੀਆਂ ਦਾ ਇੱਕ ਅਜਿਹਾ ਗ੍ਰੰਥ ਹੈ ਜਿਸ ਵਿੱਚ ਮਾਨਵੀ ਜੀਵਨ ਦੀਆਂ ਆਦਰਸ਼ ਕਦਰਾਂ ਕੀਮਤਾਂ ਸਮੋਈਆ ਹੋਈਆ ਹਨ ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ।

ਇਸ ਮੌਕੇ ਬਲਜੀਤ ਸਿੰਘ, ਜਗਤਾਰ ਸਿੰਘ ਜਗਤਪੁਰਾ, ਪ੍ਰਦੀਪ ਕੁਮਾਰ ਪ੍ਰਧਾਨ , ਉਮ ਪ੍ਰਕਾਸ਼, ਸੁਖਵਿੰਦਰ ਬਿੱਟੂ, ਕੁਲਦੀਪ ਸਿੰਘ ਪਤੜਾਂ, ਗੁਰਪ੍ਰੀਤ ਸਿੰਘ, ਰਾਮਜੀਤ ਯਾਦਵ, ਹਨੀ ਰਾਣਾ, ਅਨੁਰਾਗ, ਅਕਸੈ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸਹਿਲ, ਵਨੀਤ, ਅਮਨ, ਅਕਾਸ, ਹਰਜੀਤ ਸਿੰਘ, ਤਰਲੋਕ ਸਿੰਘ, ਸੁਰਿੰਦਰ ਸਿੰਘ ਕੰਡਾਲਾ, ਰਾਜਨ, ਲਵਲੀ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਜਗਤਪੁਰਾ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *