ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਬਹੁਤ ਲਾਹੇਵੰਦ : ਸਿੱਧੂ

ਐਸ ਏ ਐਸ ਨਗਰ, 20 ਅਕਤੂਬਰ (ਸ.ਬ.) ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪਿੰਡ ਮਨੌਲੀ, ਬਠਲਾਣਾ, ਗੀਗੇ ਮਾਜਰਾ, ਨਗਾਰੀ ਅਤੇ ਹੋਰ ਵੱਖ ਵੱਖ ਥਾਵਾਂ ਤੇ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਆਪਣੀ ਹਾਜਰੀ ਲਗਵਾਈ ਅਤੇ ਭਗਵਾਨ ਵਾਲਮੀਕਿ ਜੀ ਨੂੰ ਨਤਮਸਤਕ ਹੋ ਕੇ ਪ੍ਰਣਾਮ ਕਰਦੇ ਹੋਏ ਪਰਮਾਤਮਾ ਕੋਲੋਂ ਆਸ਼ੀਰਵਾਦ ਵੀ ਲਿਆ।

ਇਸ ਮੌਕੇ ਬੋਲਦਿਆਂ ਸz. ਸਿੱਧੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਮਹਾਨ ਗਰੰਥ ਰਮਾਇਣ ਦੀ ਰਚਨਾ ਕਰਕੇ ਮਨੁੱਖਤਾ ਨੂੰ ਭਗਵਾਨ ਰਾਮ ਚੰਦਰ ਜੀ ਦੇ ਜੀਵਨ ਸਬੰਧੀ ਜਾਣੂੰ ਕਰਵਾਇਆ ਸੀ ਅਤੇ ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਹੱਕ ਸੱਚ ਦੀ ਕਮਾਈ ਕਰਨ ਅਤੇ ਪ੍ਰਭੂ ਦਾ ਨਾਮ ਸਿਮਰਨ ਕਰਨ ਦਾ ਉੱਚਾ ਅਤੇ ਸੁੱਚਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜੋਕੇ ਕਲਯੁੱਗ ਦੇ ਸਮੇਂ ਅੰਦਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਬਹੁਤ ਲਾਹੇਵੰਦ ਹਨ ਜਿਨ੍ਹਾਂ ਦਾ ਮੁੱਖ ਉਦੇਸ਼ ਸਮੁੱਚੀ ਲੋਕਾਈ ਦਾ ਭਲਾ ਕਰਨਾ ਹੈ ਅਤੇ ਇਨ੍ਹਾਂ ਤੋਂ ਸੇਧ ਲੈ ਕੇ ਕੋਈ ਵੀ ਮਨੁੱਖ ਆਪਣਾ ਜੀਵਨ ਸਫਲ ਕਰ ਸਕਦਾ ਹੈ।

ਉਹਨਾਂ ਇਸ ਮੌਕੇ ਪਿੰਡ ਮਨੌਲੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਦੇ ਨਿਰਮਾਣ ਲਈ ਇੱਕ ਲੱਖ ਰੁਪਏ ਨਗਦ ਮਾਲੀ ਮਦਦ ਵੀ ਦਿੱਤੀ ਅਤੇ ਹੋਰਨਾਂ ਥਾਵਾਂ ਉਤੇ 11-11 ਹਜ਼ਾਰ ਰੁਪਏ ਦੀ ਨਗਦ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਲੇਬਰਫੈਡ ਪੰਜਾਬ ਦੇ ਮੀਤ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਜੋਰਾ ਸਿੰਘ ਸਰਪੰਚ ਮਨੌਲੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਕਰਨੈਲ ਸਿੰਘ ਕਾਲਾ, ਗੁਰਚਰਨ ਸਿੰਘ ਨੰਬਰਦਾਰ, ਮੁਖਤਿਆਰ ਸਿੰਘ, ਪੰਡਿਤ ਭੁਪਿੰਦਰ ਕੁਮਾਰ ਨਗਾਰੀ ਸਰਪੰਚ, ਗਗਨਦੀਪ ਸਿੰਘ, ਗੁਰਦੀਪ ਸਿੰਘ, ਦੀਪ ਸਿੰਘ, ਕਰਮਜੀਤਸਿੰਘ ਸਰਪੰਚ ਬਠਲਾਣਾ, ਹਰਭਜਨ ਸਿੰਘ ਪ੍ਰਧਾਨ, ਜੀਤ ਸਿੰਘ ਪੰਚ, ਗੋਲਡੀ ਪ੍ਰਧਾਨ, ਸੰਤ ਸਿੰਘ ਰੋਡਾ, ਸਰਬਜੀਤ ਸਿੰਘ, ਮੰਗਤ ਰਾਮ ਪ੍ਰਧਾਨ ਮਨੌਲੀ, ਸੁਰਿੰਦਰ ਪਾਲ ਸਕੱਤਰ, ਸੰਦੀਪ ਸਿੰਘ ਮੀਤ ਪ੍ਰਧਾਨ, ਭੁਪਿੰਦਰ ਸਿੰਘ ਖਜਾਨਚੀ, ਗੁਰਮੀਤ ਸਿੰਘ ਪੰਚ, ਸਰਬਜੀਤ ਸਿੰਘ ਅਤੇ ਜੋਗਿੰਦਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *