ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ : ਅਕਾਲੀ ਆਗੂ ਅਕਾਲੀ ਆਗੂਆਂ ਵੱਲੋਂ ਪ੍ਰਵਾਸੀ ਮਜ਼ਦੂਰ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ

ਐਸ ੲ ੇਐਸ ਨਗਰ, 20 ਅਕਤੂਬਰ (ਸ.ਬ.) ਅਕਾਲੀ ਆਗੂਆਂ ਲੇਬਰਫੈੱਡ ਦੇ ਸਾਬਕਾ ਐਮ.ਡੀ. ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੇ ਅੱਜ ਇੱਥੇ ਪ੍ਰਵਾਸੀ ਮਜ਼ਦੂਰ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਆਵੂਣ ਵਾਲੀਆਂ ਵਿਧਾਨਸਭਾ ਚੋਣਾ ਸੰਬੰਘੀ ਵਿਚਾਰ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਉਕਤ ਆਗੂਆਂ ਨ ਕਿਹਾ ਕਿ ਪੰਜਾਬ ਵਿੱਚ ਡਿੱਕ ਡੋਲੇ ਖਾ ਕੇ ਚੱਲ ਰਹੀ ਕਾਂਗਰਸ ਪਾਰਟੀ ਦੀ ਮੌਜੂਦਾ ਸਰਕਾਰ ਵਿੱਚ ਛਿੜੇ ਕਲੇਸ਼ ਤੋਂ ਲੋਕ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਸਰਕਾਰ ਲੋਕਾਂ ਦੇ ਕੰਮ ਕਾਜ ਕਰਨ ਤੇ ਸਮੱਸਿਆਵਾਂ ਦੇ ਹੱਲ ਕਰਨ ਦੀ ਬਜਾਇ ਆਪਣੇ ਹੀ ਕਲੇਸ਼ ਵਿੱਚ ਉਲਝੀ ਹੋਈ ਜਾਪ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਪੰਜਾਬ ਸz. ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ ਅਤੇ ਕੇਂਦਰ ਵਿਚਲੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਦੀਆਂ ਲੋਕ ਮੰਗਾਂ ਪ੍ਰਤੀ ਅਣਦੇਖੀਆਂ ਤੋਂ ਤੰਗ ਆਇਆ ਪ੍ਰਵਾਸੀ ਮਜ਼ਦੂਰ ਭਾਈਚਾਰਾ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ। ਪਰਵਿੰਦਰ ਸਿੰਘ ਸੋਹਾਣਾ ਨੇ ਪ੍ਰਵਾਸੀ ਭਾਈਚਾਰੇ ਨੂੰ ਕਿਹਾ ਕਿ ਉਹ ਸਾਲ 2022 ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ ਤਾਂ ਜੋ ਅਕਾਲੀ ਦਲ ਦਾ ਪਰਚਮ ਲਹਿਰਾਇਆ ਜਾ ਸਕੇ।

ਉਹਨਾਂ ਕਿਹਾ ਕਿ ਹਲਕਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਖ਼ੁਦ ਆਪਣੇ ਹੀ ਹਲਕਾ ਮੁਹਾਲੀ ਦੇ ਪਿੰਡਾਂ ਵਿੱਚ ਸ਼ਾਮਲਾਤ ਜ਼ਮੀਨਾਂ ਉਤੇ ਸਿੱਧੇ ਅਸਿੱਧੇ ਢੰਗ ਨਾਲ ਕਬਜ਼ੇ ਕੀਤੇ ਹਨ ਅਤੇ ਮੌਜੂਦਾ ਐਮ.ਐਲ. ਏ. ਦੀਆਂ ਇਹੋ ਆਪਣੇ ਹਲਕਾ ਵਿਰੋਧੀ ਗਤੀਵਿਧੀਆਂ ਹੀ ਉਸ ਨੂੰ ਆਉਂਦੀਆਂ ਚੋਣਾਂ ਵਿੱਚ ਹਰਾਉਣ ਦਾ ਕੰਮ ਕਰਨਗੀਆਂ।

ਮੀਟਿੰਗ ਵਿੱਚ ਹਾਜ਼ਰ ਬਲੌਂਗੀ ਕਾਲੋਨੀ ਤੋਂ ਦਿਨੇਸ਼ ਕੁਮਾਰ, ਪ੍ਰਮੋਦ ਕੁਮਾਰ ਮਿਸ਼ਰਾ ਪ੍ਰਵਾਸੀ ਵਿੰਗ ਪ੍ਰਧਾਨ ਜ਼ਿਲ੍ਹਾ ਮੁਹਾਲੀ, ਅਖਿਲੇਸ਼ ਸਿੰਘ ਜ਼ਿਲ੍ਹਾ ਪ੍ਰਭਾਰੀ ਸ਼ਿਵ ਸੈਨਾ ਹਿੰਦੁਸਤਾਨ, ਵੇਦ ਪ੍ਰਕਾਸ਼ ਵਿਸ਼ਵਕਰਮਾ ਇੰਡਸਟਰੀਅਲ ਸ਼ਿਵ ਸੈਨਾ, ਡੀ.ਐਨ. ਗਿਰੀ ਜ਼ਿਲ੍ਹਾ ਪ੍ਰਧਾਨ ਸ਼ਿਵ ਸੈਨਾ ਮੁਹਾਲੀ, ਅਸ਼ਵਨੀ ਚੌਧਰੀ ਜ਼ਿਲ੍ਹਾ ਚੇਅਰਮੈਨ ਸ਼ਿਵ ਸੈਨਾ ਹਿੰਦੁਸਤਾਨ, ਅਰਵਿੰਦਰ ਕੰਗ, ਡੀ.ਐਸ. ਰਾਣਾ ਆਦਿ ਸ਼ਾਮਿਲ ਹੋਏ।

Leave a Reply

Your email address will not be published. Required fields are marked *