ਇਰਾਨ ਵਿੱਚ ਯਾਤਰੀ ਰੇਲਗੱਡੀ ਪਟੜੀ ਤੋਂ ਉਤਰਨ ਕਾਰਨ 10 ਵਿਅਕਤੀਆਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ
ਤਹਿਰਾਨ, 8 ਜੂਨ (ਸ.ਬ.) ਪੂਰਬੀ ਈਰਾਨ ਵਿੱਚ ਤੜਕੇ ਇੱਕ ਯਾਤਰੀ ਰੇਲਗੱਡੀ ਦੇ ਪਟੜੀ ਤੋਂ ਉੱਤਰ ਜਾਣ ਕਾਰਨ 10 ਯਾਤਰੀਆਂ ਦੀ ਮੌਤ ਹੋ ਗਈ ਅਤੇ 50 ਜ਼ਖ਼ਮੀ ਹੋ ਗਏ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।
ਤਾਬਾਸ ਕਸਬੇ ਨੇੜੇ ਤੜਕੇ ਰੇਲਗੱਡੀ ਦੇ ਸੱਤ ਡੱਬਿਆਂ ਵਿੱਚੋਂ ਚਾਰ ਪਟੜੀ ਤੋਂ ਉਤਰ ਗਏ। ਐਂਬੂਲੈਂਸਾਂ ਅਤੇ ਤਿੰਨ ਹੈਲੀਕਾਪਟਰਾਂ ਵਿੱਚ ਬਚਾਅ ਦਲ ਦੂਰ-ਦੁਰਾਡੇ ਇਲਾਕਿਆਂ ਵਿੱਚ ਭੇਜੇ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਜਧਾਨੀ ਤਹਿਰਾਨ ਤੋਂ ਲਗਭਗ 550 ਕਿਲੋਮੀਟਰ ਦੱਖਣ-ਪੂਰਬ ਵਿੱਚ ਤਾਬਾਸ ਵਿਚ ਹੋਇਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।