ਸੁਪਰੀਮ ਕੋਰਟ ਨੇ ਵਰਵਰਾ ਰਾਓ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 10 ਅਗਸਤ (ਸ.ਬ.) ਸੁਪਰੀਮ ਕੋਰਟ ਨੇ ਭੀਮਾ ਕੋਰੇਗਾਓਂ ਕਾਂਡ ਦੇ ਮੁਲਜ਼ਮ ਪੀ. ਵਰਵਰਾ ਰਾਓ ਨੂੰ ਮੈਡੀਕਲ ਆਧਾਰ ਤੇ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਕਵੀ ਅਤੇ ਕਾਰਕੁਨ ਰਾਓ (82) ਨੂੰ ਜ਼ਮਾਨਤ ਦਿੰਦੇ ਹੋਏ ਹਦਾਇਤ ਕੀਤੀ ਕਿ ਉਹ ਇਸ ਦੀ ਕਿਸੇ ਵੀ ਤਰ੍ਹਾਂ ਦੁਰਵਰਤੋਂ ਨਾ ਕਰਨ। ਰਾਓ ਨੇ ਮੈਡੀਕਲ ਆਧਾਰ ਤੇ ਪੱਕੀ ਜ਼ਮਾਨਤ ਦੀ ਆਪਣੀ ਅਪੀਲ ਨੂੰ ਖਾਰਜ ਕਰਨ ਦੇ ਬੰਬੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

Leave a Reply

Your email address will not be published.