ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਦਾ ਪੰਜਵਾਂ ਬੈਚ 22 ਤੋਂ

ਐਸ.ਏ.ਐਸ ਨਗਰ, 12 ਅਗਸਤ (ਸ.ਬ.) ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਦਾ ਪੰਜਵਾਂ ਬੈਚ 22 ਅਗਸਤ ਨੂੰ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਆਰੰਭ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ, ਸz. ਗੁਰਿਦਰ ਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟ ਘੱਟ ਪੰਜਵੀ ਪਾਸ ਹੋਵੇ।

ਉਹਨਾਂ ਦੱਸਿਆ ਕਿ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਵਿਖੇ ਅਪਲਾਈ ਕਰ ਸਕਦੇ ਹਨ।

Leave a Reply

Your email address will not be published.